ਸ਼ਹੂਰਾ ਦੀ ਧੀ ਕੋਮਲਪ੍ਰੀਤ ਕੌਰ ਨੇ ਵਧਾਇਆ ਮਾਣ: NDA ਪ੍ਰੀਖਿਆ ’ਚ 18ਵਾਂ ਰੈਂਕ ਹਾਸਲ ਕਰਕੇ ਨੇਵੀ ’ਚ ਬਣੀ ਅਫ਼ਸਰ
Sunday, Jun 21, 2026 - 04:45 PM (IST)
ਲੋਪੋਕੇ (ਸਤਨਾਮ)- ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਸ਼ਹੂਰਾ ਦੀ ਧੀ ਕੋਮਲਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ ਮਹਿਜ਼ 18 ਸਾਲ ਦੀ ਛੋਟੀ ਉਮਰ ’ਚ ਆਪਣੇ ਪਿੰਡ ਤੇ ਪੰਜਾਬ ਦਾ ਨਾਮ ਰੋਸ਼ਨ ਕਰਦਿਆਂ ਐੱਨ. ਡੀ. ਏ. (ਨੈਸ਼ਨਲ ਡਿਫੈਂਸ ਅਕੈਡਮੀ) ਟੈਸਟ ਕਲੀਅਰ ਕਰਕੇ ਦੇਸ਼ ’ਚੋਂ 18ਵਾਂ ਰੈਂਕ ਹਾਸਲ ਕੀਤਾ ਹੈ ਅਤੇ ਇੰਡੀਅਨ ਨੇਵੀ ’ਚ ਲੈਫਟੀਨੈਂਟ ਦੇ ਅਹੁਦੇ (ਨੌਕਰੀ) ਲਈ ਚੁਣੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਅੱਜ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਰਾਜਾਸਾਂਸੀ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਵੱਲੋਂ ਕੋਮਲਪ੍ਰੀਤ ਕੌਰ ਦੇ ਘਰ ਜਾ ਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੀਆਂ ਧੀਆਂ ਪੁੱਤਰਾਂ ਤੋਂ ਕਈ ਗੁਣਾ ਅੱਗੇ ਹਨ। ਜਿਸ ਤਰ੍ਹਾਂ ਕੋਮਲਪ੍ਰੀਤ ਕੌਰ ਨੇ ਦਿਨ-ਰਾਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ, ਉਹ ਹਲਕਾ ਰਾਜਾਸਾਂਸੀ ਅਤੇ ਸਮੁੱਚੇ ਪੰਜਾਬ ਲਈ ਬਹੁਤ ਵੱਡੀ ਮਾਣ ਵਾਲੀ ਗੱਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ
ਦਲਜੀਤ ਸਿੰਘ ਮਿਆਦੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਲੜਕੀ ਕੋਮਲਪ੍ਰੀਤ ਕੌਰ ’ਚ ਜਜ਼ਬਾ ਹੈ, ਉਸ ਮੁਤਾਬਕ ਇੰਨੀ ਛੋਟੀ ਉਮਰ ’ਚ ਨੇਵੀ ’ਚ ਅਫ਼ਸਰ ਰੈਂਕ ਦਾ ਮੁਕਾਮ ਹਾਸਿਲ ਕਰਨਾ ਬਹੁਤ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਕੋਮਲਪ੍ਰੀਤ ਕੌਰ ਇੱਕ ਦਿਨ ਉਸ ਉੱਚੇ ਮੁਕਾਮ ’ਤੇ ਪੁੱਜੇਗੀ, ਜਿਸ ਨਾਲ ਪੂਰੇ ਪੰਜਾਬ ਅਤੇ ਦੇਸ਼ ਨੂੰ ਗਰਵ (ਮਾਣ) ਹੋਵੇਗਾ। ਇਸ ਮੌਕੇ ਦਲਜੀਤ ਸਿੰਘ ਮਿਆਦੀਆਂ ਵੱਲੋਂ ਲੜਕੀ ਦੇ ਪਿਤਾ ਅਤੇ ਮਾਤਾ ਨੂੰ ਵੀ ਕੋਮਲਪ੍ਰੀਤ ਕੌਰ ਵੱਲੋਂ ਐੱਨ. ਡੀ. ਏ. ਟੈਸਟ ’ਚ 18ਵਾਂ ਰੈਂਕ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਗਈ।
ਇਹ ਵੀ ਪੜ੍ਹੋ- ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
