ਅਮਨ ਅਰੋੜਾ ਦੇ ''ਆਪ'' ਪੰਜਾਬ ਪ੍ਰਧਾਨ ਬਣਨ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ: ਹਲਕਾ ਇੰਚਾਰਜ਼ ਸਮਸ਼ੇਰ ਸਿੰਘ
Saturday, Nov 23, 2024 - 03:44 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ‘ਆਪ’ ਦਾ ਪੰਜਾਬ ਪ੍ਰਧਾਨ ਬਣਾਉਣ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਵਰਕਿੰਗ ਪ੍ਰੈਜ਼ੀਡੈਂਟ ਦੇ ਤੌਰ ’ਤੇ ਨਿਯੁਕਤ ਕਰਨ ’ਤੇ ਹਲਕਾ ਦੀਨਾਨਗਰ ਦੇ ਇੰਚਾਰਜ ਸਮਸ਼ੇਰ ਸਿੰਘ ਨੇ ਕਿਹਾ ਕਿ ਇਨਾਂ ਦੋਵਾਂ ਬੇਦਾਗ ਸਖਸ਼ੀਅਤਾਂ ਦੇ ਨਾਲ ਆਉਣ ਵਾਲੇ ਸਮੇਂ ’ਚ 'ਆਮ ਆਦਮੀ ਪਾਰਟੀ' ਮਜ਼ਬੂਤ ਹੋਵੇਗੀ।
ਗੱਲਬਾਤ ਕਰਦਿਆਂ ਸਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਮੇਸ਼ਾ ਪਾਰਟੀ ਦੇ ਪ੍ਰਤੀ ਚੰਗੀਆਂ ਸੇਵਾਵਾਂ ਦੇਣ ਵਾਲੇ ਮੰਤਰੀਆਂ ਅਤੇ ਵਰਕਰਾਂ ਨੂੰ ਉੱਚ ਆਹੁਦੇ ਦੇ ਕੇ ਨਵਾਜਿਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿਚ ਪਹਿਲਾਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਅਤੇ ਲੋਕ ਪੰਜਾਬ ਦੀ 'ਆਮ ਆਦਮੀ ਪਾਰਟੀ' ਦੀ ਸਰਕਾਰ ਤੋਂ ਖੁਸ਼ ਹਨ।
ਇਹ ਵੀ ਪੜ੍ਹੋ- ਸੜਕ ਕਿਨਾਰੇ ਗੱਲਾਂ ਕਰਦੇ ਵਿਅਕਤੀਆਂ 'ਤੇ ਆ ਚੜ੍ਹੀ ਪੁਲਸ ਦੀ ਗੱਡੀ, 1 ਨੇ ਤੋੜਿਆ ਦਮ, ਲੋਕਾਂ ਨੇ ਲਾ'ਤਾ ਜਾਮ
ਉਨਾਂ ਕਿਹਾ ਕਿ ਹੁਣ ਪੰਜਾਬ ਪ੍ਰਧਾਨ ਦਾ ਅਹੁਦਾ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਣ ਤੋਂ ਬਾਅਦ ਪੰਜਾਬ ਵਿਚ 'ਆਮ ਆਦਮੀ ਪਾਰਟੀ' ਹੋਰ ਵੀ ਮਜ਼ਬੂਤ ਹੋਵੇਗੀ। ਉਨਾਂ ਕਿਹਾ ਕਿ 'ਆਮ ਆਦਮੀ ਪਾਰਟੀ' ਦੀ ਸਰਕਾਰ ਵੱਲੋਂ ਜਿੰਨੇ ਵਾਅਦੇ ਚੋਣਾਂ ਸਮੇਂ ਕੀਤੇ ਗਏ ਸਨ, ਉਹ ਸਾਰੇ ਪੂਰੇ ਕੀਤੇ ਗਏ ਹਨ। ਜਿੰਨਾਂ ਸਦਕਾ ਅੱਜ ਲੋਕ ਆਮ ਆਦਮੀ ਪਾਰਟੀ ਦੇ ਨਾਲ ਜੁੜ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e