ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੋਰਾਂਗਲਾ ਬਲਾਕ ਦੀਆਂ ਪੰਚਾਇਤਾਂ ਨੂੰ 1.27 ਕਰੋੜ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ

Thursday, Jul 10, 2025 - 11:51 AM (IST)

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੋਰਾਂਗਲਾ ਬਲਾਕ ਦੀਆਂ ਪੰਚਾਇਤਾਂ ਨੂੰ 1.27 ਕਰੋੜ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ

ਦੀਨਾਨਗਰ (ਗੋਰਾਇਆ )- ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਰਾਹੀਂ ਵਿਧਾਨਸਭਾ ਹਲਕਾ ਦੀਨਾਨਗਰ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਹਲਕੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪਾਰਕਾਂ, ਛੱਪੜਾਂ ਦੀ ਸਫ਼ਾਈ ਤੇ ਨਵੀਨੀਕਰਨ ਤੋਂ ਇਲਾਵਾ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਲਈ ਅੱਜ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਦੀਨਾਨਗਰ ਵਿਧਾਨਸਭਾ ਹਲਕੇ ਦੇ ਦੋਰਾਂਗਲਾ ਬਲਾਕ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.27 ਕਰੋੜ ਰੁਪਏ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਤਕਸੀਮ ਕੀਤੇ। ਇਸ ਮੌਕੇ ਤੇ ਬੀਡੀਪੀਓ ਦਿਲਬਾਗ ਸਿੰਘ ਵੀ ਮੌਜੂਦ ਰਹੇ।

ਇਹ ਵੀ ਪੜ੍ਹੋਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ

ਬਲਾਕ ਵਿਕਾਸ ਤੇ ਪੰਚਾਇਤ ਦਫਤਰ ਦੋਰਾਂਗਲਾ ਵਿਖੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਦੇ ਮਨਜ਼ੂਰੀ ਪੱਤਰ ਤਕਸੀਮ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਗਰਾਂਟ ਨਾਲ ਹਲਕੇ ਦੇ ਇਨ੍ਹਾਂ ਪਿੰਡਾਂ ਅੰਦਰ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵਿਧਾਨਸਭਾ ਹਲਕਾ ਦੀਨਾਨਗਰ ਦੇ ਸਾਰੇ ਹੀ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕੀਤੀ ਜਾਵੇਗੀ। ਜਿਸ ਨਾਲ ਵਿਧਾਨਸਭਾ ਹਲਕਾ ਦੀਨਾਨਗਰ ਦੇ ਪਿੰਡਾਂ ਅੰਦਰ ਵਿਕਾਸ ਦੀ ਰਫਤਾਰ ਤੇਜ਼ ਹੋਵੇਗੀ।

ਇਹ ਵੀ ਪੜ੍ਹੋਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਧੀਨ ਪੈਂਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਲਈ 33 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਜਿਨ੍ਹਾਂ ਦੇ ਨਵੀਨੀਕਰਨ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News