ਏਮਸ ਬਠਿੰਡਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਬਣੇ ਸ਼ਵੇਤ ਮਲਿਕ

Sunday, Mar 15, 2020 - 11:56 PM (IST)

ਏਮਸ ਬਠਿੰਡਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਬਣੇ ਸ਼ਵੇਤ ਮਲਿਕ

ਅੰਮ੍ਰਿਤਸਰ, (ਕਮਲ)- ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ ਨੂੰ ਏਮਸ (ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ) ਦੇ ਪ੍ਰਬੰਧਕੀ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ। ਇਸ ਮੌਕੇ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਹਰਸ਼ਵਰਧਨ ਦਾ ਧੰਨਵਾਦ ਕੀਤਾ। ਮਲਿਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਨੂੰ ਏਮਸ ਦੀ ਸੌਗਾਤ ਪ੍ਰਾਪਤ ਹੋਈ ਹੈ, ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਮਲਿਕ ਨੇ ਦੱਸਿਆ ਕਿ ਪੰਜਾਬ ’ਚ ਬੀਮਾਰੀਆਂ ਵਧਦੀਆਂ ਜਾ ਰਹੀਆਂ ਹਨ। ਅਕਸਰ ਲੋਕਾਂ ਨੂੰ ਵਧੀਆ ਇਲਾਜ ਕਰਵਾਉਣ ਲਈ ਦਿੱਲੀ ਜਾਣਾ ਪੈਂਦਾ ਸੀ ਪਰ ਏਮਸ ਨਾਲ ਹੁਣ ਸਾਰੇ ਇਲਾਜ ਇਥੇ ਕੀਤੇ ਜਾਣਗੇ। ਇਹ ਏਮਸ 177 ਏਕਡ਼ ਵਿਚ ਫੈਲਿਆ ਹੋਇਆ ਹੈ ਅਤੇ ਇਸ ਵਿਚ 11 ਮਲਟੀ-ਸਪੈਸ਼ਲਿਟੀ ਡਿਪਾਰਟਮੈਂਟ ਹਨ, ਜੋ ਲੋਕਾਂ ਨੂੰ ਚੰਗਾ ਇਲਾਜ ਦੇਣ ਵਿਚ ਕਾਰਗਰ ਹੋਣਗੇ। ਉਨ੍ਹਾਂ ਦੱਸਿਆ ਕਿ 925 ਕਰੋਡ਼ ਦੀ ਲਾਗਤ ਨਾਲ ਤਿਆਰ ਹੋਏ ਇਸ ਏਮਸ ਨੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੱਤੀ ਹੈ।


author

Bharat Thapa

Content Editor

Related News