ਗੁਰਦਾਸਪੁਰ ਐਨਕਾਊਂਟਰ ਮਾਮਲਾ : ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਹਾਈਕੋਰਟ ’ਚ ਕੇਸ ਲੜਨ ਦਾ ਐਲਾਨ

Friday, Feb 27, 2026 - 11:47 AM (IST)

ਗੁਰਦਾਸਪੁਰ ਐਨਕਾਊਂਟਰ ਮਾਮਲਾ : ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਹਾਈਕੋਰਟ ’ਚ ਕੇਸ ਲੜਨ ਦਾ ਐਲਾਨ

ਕਾਲਾ ਅਫ਼ਗਾਨਾ/ਧਿਆਨਪੁਰ (ਬਲਵਿੰਦਰ)- ਪੰਜਾਬ ਪੁਲਸ ਵੱਲੋਂ ਗੁਰਦਾਸਪੁਰ ’ਚ ਦੋ ਨੌਜਵਾਨਾਂ ਦੇ ਕੀਤੇ ਗਏ ਐਨਕਾਊਂਟਰ ਤੋਂ ਬਾਅਦ ਸੂਬੇ ’ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਘਟਨਾ ਦੇ ਸਬੰਧ ’ਚ ਮ੍ਰਿਤਕ ਰਣਜੀਤ ਸਿੰਘ ਦੇ ਘਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਇਹ ਮੁਕਾਬਲਾ 1989 ਤੋਂ 1995 ਦੇ ਕਾਲੇ ਦੌਰ ਦੌਰਾਨ ਹੋਏ ਪੁਲਸ ਮੁਕਾਬਲਿਆਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੋਸ਼ੀ ਸੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਅਦਾਲਤ ’ਚ ਟਰਾਇਲ ਚਲਾਇਆ ਜਾਣਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਅਤੇ ਕੇਂਦਰ ਸਰਕਾਰ ਇਕ ਸਾਜ਼ਿਸ਼ ਤਹਿਤ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਐਨਕਾਊਂਟਰ ਕਰ ਰਹੀਆਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਇਸ ਮਾਮਲੇ ਨੂੰ ਹਾਈਕੋਰਟ ਵਿਚ ਲੜੇਗੀ ਅਤੇ ਸਬੰਧਤ ਪੁਲਸ ਅਧਿਕਾਰੀਆਂ ਖ਼ਿਲਾਫ਼ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਮਾਝੇ ਦੇ ਇੰਚਾਰਜ ਗੁਰਬਿੰਦਰ ਸਿੰਘ ਜੋਲੀ, ਦਲ ਖ਼ਾਲਸਾ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਹਰਜੀਤ ਸਿੰਘ ਮੀਆਂਪੁਰ (ਜ਼ਿਲਾ ਪ੍ਰਧਾਨ ਤਰਨਤਾਰਨ), ਲਵਪ੍ਰੀਤ ਸਿੰਘ ਤੂਫ਼ਾਨ ਅਤੇ ਹਰਜੀਤ ਸਿੰਘ ਮੀਆਂਪੁਰ, ਬੀਬੀ ਕੁਲਵਿੰਦਰ ਕੌਰ ਅਤੇ ਜਸਵਿੰਦਰ ਸਿੰਘ ਵੀ ਹਾਜ਼ਰ ਸਨ ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News