ਸ਼੍ਰੋਮਣੀ ਅਕਾਲੀ ਦਲ ਦਿੱਲੀ ਦਫ਼ਤਰ ’ਤੇ ਕਬਜ਼ੇ ਦੇ ਨਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਬੰਦ ਕਰੇ: ਕਾਲਕਾ

05/04/2022 10:11:51 AM

ਅੰਮ੍ਰਿਤਸਰ (ਜ. ਬ.) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚ ਦਫਤਰ ’ਤੇ ਕਬਜ਼ਾ ਕਰਨ ਦੇ ਨਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਬੰਦ ਕਰੇ। ਕਾਲਕਾ ਅਤੇ ਕਾਹਲੋਂ ਨੇ ਕਮੇਟੀ ਦੇ ਐਜੂਕੇਸ਼ਨ ਸੈੱਲ ਦੇ ਚੇਅਰਮੈਨ ਵਿਕਰਮ ਸਿੰਘ ਰੋਹਿਣੀ ਅਤੇ ਜਸਪ੍ਰੀਤ ਸਿੰਘ ਕਰਮਸਰ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦੇ ਨਾਲ ਇਕ ਪ੍ਰੈੱਸ ਕਾਨਫਰੰਸ ਬੀਤੇ ਦਿਨ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਪੰਜਾਬ ਲੀਡਰਸ਼ਿਪ ਨੇ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ, ਕੰਪਲੈਕਸ ਵਿਚ ਦਫ਼ਤਰ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਵੀ ਦਿੱਲੀ ਵਿਚ ਕੰਮ ਕਰਨ ਦੇ ਹੁਕਮ ਚਾੜ੍ਹ ਦਿੱਤੇ ਗਏ ਹਨ, ਜਿਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 5 ਕਰੋੜ ਰੁਪਏ ਸਾਲਾਨਾ ਦਿੱਲੀ ਵਿਚ ਖ਼ਰਚ ਕਰਨ ਦਾ ਐਲਾਨ ਕੀਤਾ ਹੈ। ਕਾਲਕਾ ਅਤੇ ਕਾਹਲੋਂ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਿੱਲੀ ਗੁਰਦੁਆਰਾ ਕਮੇਟੀ ਨਾਲ ਟਕਰਾਅ ਦੇ ਰਾਹ ਪੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਕ ਸਵਾਲ ਦੇ ਜਵਾਬ ਵਿਚ ਕਾਲਕਾ ਤੇ ਕਾਹਲੋਂ ਨੇ ਸਪੱਸ਼ਟ ਕੀਤਾ ਕਿ ਅਸੀਂ ਅਕਾਲੀ ਦਲ ਦਿੱਲੀ ਸਟੇਟ ਦੇ ਨੁਮਾਇੰਦੇ ਹਾਂ ਅਤੇ ਸਾਡਾ ਭਾਜਪਾ ਨਾਲ ਕੋਈ ਲੈਣ-ਦੇਣ ਨਹੀਂ ਹੈ ਤੇ ਨਾ ਹੀ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਮੇਟੀ ਦੇ ਕੰਮਕਾਜ ਵਿਚ ਕੋਈ ਦਖਲ ਹੈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਉਨ੍ਹਾਂ ਦੱਸਿਆ ਕਿ 8 ਮਈ ਨੂੰ ਭਾਈ ਮਤੀ ਦਾਸ ਚੌਕ ਦਾ ਉਦਘਾਟਨ ਦਿੱਲੀ ਵਿਚ ਰੱਖਿਆ ਗਿਆ ਹੈ, ਜਿਥੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅਮਰੀਕਾ ਮਾਮਲੇ ਵਿਚ ਉਨ੍ਹਾਂ ਨੂੰ ਸੱਦਿਆ ਸੀ ਅਤੇ ਹੁਣ ਅਮਰੀਕਾ ਵਿਚ ਸਰੂਪ ਛਾਪਣ ਵਾਲਿਆਂ ਦੇ ਸਰੂਪ ਛਾਪਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ ਜੇਕਰ ਉਹ ਨਾ ਟਲੇ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ 


rajwinder kaur

Content Editor

Related News