ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਗੱਲ ਕੀਤੀ : ਸੁੱਚਾ ਸਿੰਘ ਛੋਟੇਪੁਰ

Wednesday, Dec 29, 2021 - 10:36 AM (IST)

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਗੱਲ ਕੀਤੀ : ਸੁੱਚਾ ਸਿੰਘ ਛੋਟੇਪੁਰ

ਬਟਾਲਾ (ਬੇਰੀ) - ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਗੱਲ ਕਰਦੇ ਹੋਏ ਸੂਬਾ ਨੂੰ ਖੁਸ਼ਾਹਾਲ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵਾਂ ਪਿੰਡ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਵਲੋਂ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ’ਚ ਸੂਬਾ ਵਾਸੀ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਂਦੇ ਹੋਏ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ ਲਖਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ, ਸੰਤੋਖ ਸਿੰਘ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਕਾਬਲ ਸਿੰਘ, ਸੰਤੋਖ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
 
 


author

rajwinder kaur

Content Editor

Related News