ਅਕਾਲੀ ਦਲ ਦੇ ਕਾਰਕੁਨਾਂ ਖ਼ਿਲਾਫ਼ ਵੱਡੇ ਇਕੱਠ ਕਰਕੇ ਸਰਕਾਰ ਵਿਰੁੱਧ ਧਰਨੇ ਲਾਉਣ ਕਾਰਨ ਮਾਮਲਾ ਦਰਜ

07/09/2020 1:17:19 AM

ਬਾਬਾ ਬਕਾਲਾ ਸਾਹਿਬ,(ਰਾਕੇਸ਼)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਕੱਲ੍ਹ ਤੇਲ ਵਾਧੇ ਦੀਆਂ ਕੀਮਤਾਂ ਅਤੇ ਦਲਿਤ ਪਰਿਵਾਰਾਂ ਦੇ ਨੀਲੇ ਕਾਰਡ ਕੱਟੇ ਜਾਣ ਦੇ ਵਿਰੋਧ 'ਚ ਪੰਜਾਬ ਭਰ 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਕੀਤੇ ਗਏ। ਅਜਿਹਾ ਕਰਨ ਨਾਲ ਜਿਥੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਵੱਡੇ ਇਕੱਠ ਕੀਤੇ ਗਏ ਹੈ। ਉਥੇ ਨਾਲ ਹੀ ਸੋਸ਼ਲ ਡਿਸਟੈਂਸ ਨੂੰ ਮੇਨਟੇਨ ਕਰਨ ਦੀ ਵੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧ ਵਿਚ ਪੁਲਿਸ ਪ੍ਰਸਾਸ਼ਨ ਵੱਲੋਂ ਕਾਰਵਾਈ ਕਰਦਿਆਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਤੇ ਗੁਰਦਿਆਲ ਸਿੰਘ ਬਿੱਲਾ ਛਾਪਿਆਵਾਲੀ ਜਿੰਨ੍ਹਾਂ ਦੀ ਅਗਵਾਈ 'ਚ ਵੱਖ-ਵੱਖ ਥਾਵਾਂ 'ਤੇ ਆਪਣੇ ਹੋਰ ਸਾਥੀ ਕਾਰਕੁਨਾਂ ਸਮੇਤ ਧਰਨੇ ਲਾਏ ਗਏ ਸਨ, ਵਿਰੁੱਧ ਥਾਣਾ ਬਿਆਸ ਦੀ ਪੁਲਸ ਨੇ ਮੈਨੇਜਮੈਂਟ ਐਕਟ ਤਹਿਤ ਕਾਰਵਾਈ ਕਰਦਿਆਂ ਉਕਤ ਆਗੂਆਂ ਤੇ ਉਨ੍ਹਾਂ ਦੇ ਸਾਥੀ ਵਰਕਰਾਂ ਵਿਰੁੱਧ ਜੇਰੇ ਦਫਾ 188/270/3/51 ਤਹਿਤ ਮੁਕੱਦਮਾ ਦਰਜ਼ ਕੀਤਾ ਹੈ।

Deepak Kumar

This news is Content Editor Deepak Kumar