ਬਾਬਾ ਬਕਾਲਾ ਸਾਹਿਬ ਹਲਕੇ ‘ਚ ਖੁੱਲੇ ਤਿੰਨ ਨਵੇਂ ਮੁਹੱਲਾ ਕਲੀਨਿਕਾਂ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਵਿਰੋਧ
Monday, Jan 30, 2023 - 06:27 PM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼)- ਹਲਕਾ ਬਾਬਾ ਬਕਾਲਾ ਸਾਹਿਬ ‘ਚ ਖੋਲ੍ਹੇ ਗਏ ਤਿੰਨ ਨਵੇਂ ਮੁਹੱਲਾ ਕਲੀਨਿਕਾਂ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੱਟ ਕੇ ਵਿਰੋਧ ਕੀਤਾ ਗਿਆ ਅਤੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪੁਰਾਣੀਆਂ ਇਮਾਰਤਾਂ ਨੂੰ ਵਰਤੋਂ ਵਿਚ ਲਿਆ ਕੇ ਫੰਡਾਂ ਦੀ ਦੁਰਵਰਤੋਂ ਕਰ ਰਹੀ ਹੈ।
ਇਹ ਵੀ ਪੜ੍ਹੋ- ਭੂਆ-ਫੁੱਫੜ ਦੀ ਦਰਿੰਦਗੀ, ਮਾਸੂਮ ਭਤੀਜੇ ਦੇ ਕੁੱਟ-ਕੱਟ ਪਾਈਆਂ ਲਾਸਾਂ, ਔਖੇ ਵੇਲੇ ਚੌਂਕੀਦਾਰ ਨੇ 'ਫੜੀ ਬਾਂਹ'
ਇਸ ਸਬੰਧ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ਼ ਸਾਬਕਾ ਵਿਧਾਇਕ ਜਥੇ.ਬਲਜੀਤ ਸਿੰਘ ਜਲਾਲਉਸਮਾਂ ਦੀ ਅਗਵਾਈ ‘ਚ ਅਕਾਲੀ ਵਰਕਰਾਂ ਵੱਲੋਂ ਨਵੇਂ ਖੁੱਲ੍ਹੇ ਮੁਹੱਲਾ ਕਲੀਨਿਕ ਖਿਲਚੀਆਂ ਵਿਖੇ ਜਾ ਕੇ ਇਸਦਾ ਵਿਰੋਧ ਕੀਤਾ।
ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਸਿਹਤ ਵਿਭਾਗ ਦੀ ਇਮਾਰਤ ਜੋ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਬਣੀ ਸੀ, ਅਤੇ ਇਸਨੂੰ ਬੰਦ ਕਰਕੇ ਮੁਹੱਲਾ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ, ਅਜਿਹਾ ਕਰਨ ਨਾਲ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਬੰਦ ਹੋ ਗਈਆਂ ਹਨ।
ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਛੱਤ ਤੋਂ ਟਪਕਿਆ ਪਾਣੀ, ਸਹੂਲਤਾਂ ਤੋਂ ਸੱਖਣੀ ਯਾਤਰੀਆਂ ਦੀ ਪ੍ਰੇਸ਼ਾਨੀ ਦਾ ਸਬੱਬ ਬਣੀ ਏਅਰਲਾਈਨਜ਼
ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਦੇ ਸਟਾਫ਼ ਨੂੰ ਵੀ ਇੰਨ੍ਹਾਂ ਮੁਹੱਲਾ ਕਲੀਨਿਕਾਂ ‘ਚ ਸ਼ਿਫਟ ਕਰਨ ਤੋਂ ਬਾਅਦ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀਆਂ ਐਮਰਜੈਂਸੀ ਸੇਵਾਵਾਂ ਅਤੇ ਪੋਸਟਮਾਰਟਮ ਕੇਂਦਰ ਨੂੰ ਤਾਲਾ ਲੱਗਣ ਦੇ ਬਰਾਬਰ ਹੋ ਗਿਆ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਮੋਹਨ ਸਿੰਘ ਕੰਗ, ਜਿਲਾ ਮੀਤ ਪ੍ਰਧਾਨ ਰਜਿੰਦਰ ਸਿੰਘ ਲਿੱਦੜ, ਕੁਲਵੰਤ ਸਿੰਘ ਰੰਧਾਵਾ, ਪੂਰਨ ਸਿੰਘ ਖਿਲਚੀਆਂ, ਪ੍ਰਗਟ ਸਿੰਘ, ਅੰਗਰੇਜ ਸਿੰਘ, ਗੁਰਜਿੰਦਰ ਸਿੰਘ ਸਠਿਆਲਾ ਆਦਿ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।