ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

09/24/2021 4:44:28 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ

ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਭਾਈ ਹਰਮਿੱਤਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਨੇ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ


rajwinder kaur

Content Editor

Related News