ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

Monday, Apr 25, 2022 - 06:11 PM (IST)

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ (ਦੀਪਕ ਸ਼ਰਮਾ) - ਬੀਤੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਚੀਫ ਅਕਾਊਂਟੈਂਟ ਇੰਦਰਪਾਲ ਸਿੰਘ, ਇੰਚਾਰਜ ਹਰਜਿੰਦਰ ਸਿੰਘ, ਅਕਾਊਂਟੈਂਟ ਗੋਪਾਲ ਸਿੰਘ, ਸਹਾਇਕ ਸੁਪਰਵਾਈਜ਼ਰ ਸ਼ਲਿੰਦਰਜੀਤ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਮੀਤ ਖ਼ਜ਼ਾਨਚੀ ਰਾਮ ਸਿੰਘ, ਗੁਰਦੁਆਰਾ ਇੰਸਪੈਕਟਰ ਕੁਲਬੀਰ ਸਿੰਘ, ਹੈਲਪਰ ਬੀਬੀ ਸਿਮਰਜੀਤ ਕੌਰ, ਸੇਵਾਦਾਰ ਸ. ਬਲਦੇਵ ਸਿੰਘ ਤੇ ਹਰਜਿੰਦਰ ਸਿੰਘ ਸ਼ਾਮਲ ਸਨ। 

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਵਧੀਕ ਸਕੱਤਰ ਪ੍ਰਤਾਪ ਸਿੰਘ, ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ, ਜੋਗਿੰਦਰ ਸਿੰਘ ਅਦਲੀਵਾਲ ਤੇ ਜਸਵਿੰਦਰ ਸਿੰਘ ਦੀਨਪੁਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਮਹਾਨ ਸੰਸਥਾ ਹੈ, ਜਿਸ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਸਟੇਜ ਦੀ ਸੇਵਾ ਸ. ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ। 


author

rajwinder kaur

Content Editor

Related News