ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 29 ਮਾਰਚ ਨੂੰ : ਐਡਵੋਕੇਟ ਧਾਮੀ

Sunday, Mar 03, 2024 - 03:07 PM (IST)

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 29 ਮਾਰਚ ਨੂੰ : ਐਡਵੋਕੇਟ ਧਾਮੀ

ਅੰਮ੍ਰਿਤਸਰ(ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ। ਬੀਤੇ ਦਿਨ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਗਲੇ ਵਿੱਤੀ ਵਰ੍ਹੇ ਦਾ ਬਜਟ 29 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਸਬੰਧ ਵਿਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਹੋਵੇਗਾ।

ਇਹ ਵੀ ਪੜ੍ਹੋ : ਦਖ਼ਦਾਈ ਖ਼ਬਰ: ਤੇਜ਼ ਰਫ਼ਤਾਰ ਗੱਡੀ ਨੇ ਲਪੇਟ 'ਚ ਲਿਆ ਨੌਜਵਾਨ, ਹਨ੍ਹੇਰਾ ਹੋਣ ਕਾਰਨ ਉਪਰੋਂ ਲੰਘਦੇ ਰਹੇ ਕਈ ਵਾਹਨ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਪੀ. ਸੀ. ਐੱਸ. ਜੁਡੀਸ਼ੀਅਰੀ ਦੀ ਤਿਆਰੀ ਕਰਵਾਉਣ ਲਈ ਇਕ ਅਕੈਡਮੀ ਸਥਾਪਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਜੁਡੀਸ਼ੀਅਲ ਅਕੈਡਮੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਿਤ ਕੀਤੀ ਜਾਵੇਗੀ, ਜਿਸ ਵਿਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰਵਾਉਣ ਦੇ ਨਾਲ-ਨਾਲ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਇਸ ਅਕੈਡਮੀ ਵਿਚ ਨਿਰੋਲ ਮੈਰਿਟ ਦੇ ਅਾਧਾਰ ’ਤੇ ਕੀਤਾ ਜਾਇਆ ਕਰੇਗਾ।

ਇਹ ਵੀ ਪੜ੍ਹੋ : ਗੋਪੀ ਚੋਹਲਾ ਕਤਲ ਕਾਂਡ ’ਚ ਵੱਡੀ ਖ਼ਬਰ, ਜੇਲ੍ਹ ਵਿਚ ਬੰਦ ਜਗਦੀਪ ਸਿੰਘ ਜੱਗੂ ਸਮੇਤ 5 ਖ਼ਿਲਾਫ਼ ਪਰਚਾ ਦਰਜ

ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਦਾ ਵਿਸਥਾਰ ਦਿੰਦਿਆਂ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਯੂਟਿਊਬ ਚੈਨਲ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵਿਚ ਇਕ ਵਿਸ਼ੇਸ਼ ਮਤਾ ਪਾਸ ਕਰਦਿਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਰਮੇਸ਼ ਸਿੰਘ ਅਤੇ ਜਨਰਲ ਸਕੱਤਰ ਬੀਬੀ ਸਤਵੰਤ ਕੌਰ ਸਮੇਤ ਚੁਣੇ ਮੈਂਬਰਾਂ ਨੂੰ ਮੁਬਾਰਕਬਾਦ ਵੀ ਦਿੱਤੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਤੇ ਸ. ਜਸਵੰਤ ਸਿੰਘ ਪੁੜੈਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਸ਼ਾਮਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News