ਸ਼੍ਰੋਮਣੀ ਕਮੇਟੀ ਵਲੋਂ ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ ਵੰਡੇ ਗਏ ਪਾਸਪੋਰਟ, ਅਟਾਰੀ ਵਾਘਾ ਸਰਹੱਦ ਰਾਹੀਂ ਜਾਵੇਗਾ ਜਥਾ
Saturday, Apr 08, 2023 - 11:47 AM (IST)
ਅੰਮ੍ਰਿਤਸਰ (ਸਰਬਜੀਤ)- ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਵਲੋਂ ਪਾਸਪੋਰਟ ਵੰਡੇ ਗਏ ਹਨ। ਜਿਸਦੇ ਚਲਦੇ ਇਹ ਜਥਾ ਕੱਲ ਸਵੇਰੇ 8:30 ਵਜੇ ਸ਼੍ਰੋਮਣੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਉਥੋਂ ਦੇ ਗੁਰੂਧਾਮਾਂ ਦੇ ਦਰਸ਼ਣ ਦੀਦਾਰ ਕਰਦੇ ਹੋਏ 18 ਤਾਰੀਖ ਨੂੰ ਵਾਪਸ ਪਰਤੇਗਾ।ਇਸ ਸੰਬਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖ ਸ਼ਰਧਾਲੂਆ ਦਾ ਜਥਾ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਣ ਦੀਦਾਰ ਕਰਨ ਲਈ ਜਾ ਰਿਹਾ ਹੈ।
ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਵਿਸਾਖੀ ਤੇ ਖ਼ਾਲਸਾ ਪੰਥ ਦਾ ਦਿਹਾੜਾ ਬਹੁਤ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਜਿਸਦੇ ਚੱਲਦੇ ਅੱਜ ਸ਼ਰਧਾਲੂਆ ਨੂੰ ਪਾਸਪੋਰਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ 1161 ਦੇ ਕਰੀਬ ਸ਼ਰਧਾਲੂਆਂ ਦੇ ਵੀਜੇ ਲੱਗਣ ਲਈ ਭੇਜੇ ਸਨ, ਜਿਸ 'ਚ ਕੇਂਦਰ ਸਰਕਾਰ ਵੱਲੋਂ 109 ਦੇ ਕਰੀਬ ਸਿੱਖ ਸ਼ਰਧਾਲੂਆਂ ਦੇ ਰੱਦ ਕਰ ਦਿੱਤੇ ਗਏ ਹਨ ਅਤੇ 1052 ਸ਼ਰਧਾਲੂਆਂ ਦੇ ਵੀਜੇ ਲੱਗੇ ਹਨ। ਇਹ ਸ਼ਰਧਾਲੂ ਕੱਲ ਪਾਕਿਸਤਾਨ 'ਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਰਵਾਨਾ ਹੋਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ
ਇਸ ਦੌਰਾਨ ਜਿਹੜੇ ਸ਼ਰਧਾਲੂਆਂ ਨੂੰ ਕਿਸੇ ਕਾਰਨ ਵੀਜੇ ਨਹੀਂ ਮਿਲ ਪਾਏ ਉਨ੍ਹਾਂ 'ਚ ਭਾਰੀ ਨਿਰਾਸ਼ਾ ਹੈ, ਜਿਸਦੇ ਚਲਦੇ ਅਸੀਂ ਭਾਰਤ ਸਰਕਾਰ ਨੂੰ ਇਹ ਅਪੀਲ ਕਰਦੇ ਹਾਂ ਕਿ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਵੱਧ ਤੋਂ ਵੱਧ ਸ਼ਰਧਾਲੂਆਂ ਦੇ ਵੀਜੇ ਲਗਾਏ ਜਾਣ। ਇਸ ਦੌਰਾਨ ਮਨਜੀਤ ਸਿੰਘ ਨੇ ਕਿਹਾ ਕਿ ਇਹ ਸ਼ਰਧਾਲੂ ਪੰਜਾ ਸਾਹਿਬ ਡੇਰਾ ਸਾਹਿਬ, ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਆਪਣੇ ਵੱਖ- ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨਗੇ ਅਤੇ 18 ਅਪ੍ਰੈਲ ਨੂੰ ਇਹ ਸ਼ਰਧਾਲੂ ਗੁਰੂਧਾਮਾਂ ਦੇ ਦਰਸ਼ਨ ਕਰ ਵਾਪਸ ਭਾਰਤ ਪੁੱਜਣਗੇ।
ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ
ਉਧਰ ਦੂਜੇ ਪਾਸੇ ਵੱਖ-ਵੱਖ ਸ਼ਹਿਰਾਂ ਤੋਂ ਆਏ ਸ਼ਰਧਾਲੂਆਂ 'ਚ ਵੀਜਾ ਲਗਣ ਅਤੇ ਗੁਰੂਧਾਮਾਂ ਦੇ ਦਰਸ਼ਣ ਦੀਦਾਰ ਕਰਨ ਜਾਣ ਮੌਕੇ ਕਾਫ਼ੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ ਅਸੀਂ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਅਟਾਰੀ ਵਾਘਾ ਸਰਹੱਦ ਰਾਹੀਂ ਰਵਾਨਾ ਹੋਵਾਂਗੇ।
ਇਹ ਵੀ ਪੜ੍ਹੋ- 'ਟਾਈਮ 100' ਦੀ ਸੂਚੀ 'ਚ ਪਹਿਲੇ ਸਥਾਨ 'ਤੇ ਆਏ ਕਿੰਗ ਖ਼ਾਨ, ਮਾਰਕ ਜ਼ੁਕਰਬਰਗ ਸਣੇ ਇਨ੍ਹਾਂ ਦਿੱਗਜਾਂ ਨੂੰ ਪਛਾੜਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।