ਸ਼੍ਰੋਮਣੀ ਕਮੇਟੀ ਨੂੰ ਲੰਮੇ ਸਮੇਂ ਬਾਅਦ ਮਿਲਿਆ ਸੂਝਵਾਨ ਤੇ ਦੂਰ ਅੰਦੇਸ਼ੀ ਸੋਚ ਵਾਲਾ ਪ੍ਰਧਾਨ: ਬੀਬੀ ਹਰਜਿੰਦਰ ਕੌਰ
Friday, May 17, 2024 - 01:06 AM (IST)
ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਹਰਜਿੰਦਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸੁਚਾਰੂ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਨਵੀਆਂ ਬੁਲੰਦੀਆਂ ਨੂੰ ਛੋਹ ਰਹੀ ਹੈ। ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਐਡਵੋਕੇਟ ਧਾਮੀ ਨੇ ਦਿਨ ਰਾਤ ਮੇਹਨਤ ਕਰਕੇ ਸਿੱਖ ਪੰਥ ਦੀ ਮਾਣ ਮਤੀ ਸੰਸਥਾ ਨੂੰ ਨਵੀਂ ਪਹਿਚਾਣ ਦਿੱਤੀ ਹੈ।
ਇਹ ਵੀ ਪੜ੍ਹੋ- ਹਰਿਆਣਾ, ਪੰਜਾਬ 'ਚ ਭਿਆਨਕ ਗਰਮੀ, ਸਿਰਸਾ 'ਚ ਤਾਪਮਾਨ 46.2 ਡਿਗਰੀ ਸੈਲਸੀਅਸ ਤੱਕ ਪਹੁੰਚਿਆ
ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਨੂੰ ਸਮੇਂ ਦੀ ਹਾਣੀ ਸੰਸਥਾ ਵਾਂਗ ਕੰਮ ਕਰਦੀ ਦੇਖ ਕੇ ਮਨ ਨੂੰ ਸਕੂਨ ਮਿਲਦਾ ਹੈ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਬਾਅਦ ਕਮੇਟੀ ਨੂੰ ਇਕ ਪੜ੍ਹਿਆ ਲਿਖਿਆ, ਸੂਝਵਾਨ, ਦੂਰਅੰਦੇਸ਼ੀ ਸੋਚ ਰੱਖਣ ਵਾਲਾ ਅਤੇ ਲਾਇਕ ਪ੍ਰਧਾਨ ਮਿਲਿਆ ਹੈ, ਜੋ ਹਰ ਮੈਂਬਰ ਨੂੰ ਨਾਲ ਲੈ ਕੇ ਚੱਲਣ ਵਿਚ ਯਕੀਨ ਰੱਖਦਾ ਹੈ। ਉਨ੍ਹਾਂ ਅਗੇ ਕਿਹਾ ਕਿ ਧਰਮ ਦੇ ਨਾਲ ਨਾਲ ਪੜ੍ਹਾਈ, ਸਿਹਤ ਸਹੂਲਤਾਂ, ਮੁਲਾਜਮ ਭਲਾਈ ਅਤੇ ਕੌਮ ਪ੍ਰਸਤੀ ਲਈ ਐਡਵੋਕੇਟ ਧਾਮੀ ਨੇ ਜਿਥੇ ਮਾਰਕੇਯੋਗ ਕੰਮ ਕੀਤੇ ਹਨ, ਉਥੇ ਸਾਬਕਾ ਮੁਲਜ਼ਮਾਂ ਦੇ ਤਜੁਰਬੇ ਤੋਂ ਲਾਭ ਲੈਣ ਲਈ ਉਨ੍ਹਾਂ ਦੀਆਂ ਸਲਾਹਾਂ ਨੂੰ ਵੀ ਤਰਜੀਹ ਦਿੱਤੀ ਹੈ।
ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਧਾਮੀ ਨੇ ਪੰਥ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਲਈ ਯਤਨ ਕੀਤੇ ਅਤੇ ਉਸ ਵਿਚ ਕਾਮਯਾਬ ਰਹੇ। ਅੱਜ ਸਿੱਖ ਨੌਜਵਾਨਾਂ ਨੂੰ ਉੱਚ ਪ੍ਰਸ਼ਾਸ਼ਨਿਕ ਸੇਵਾਵਾਂ ਲਈ ਤਿਆਰ ਕਰਨ ਲਈ ਉਨ੍ਹਾਂ ਜਿਸ ਤਰ੍ਹਾਂ ਤਿਆਰੀ ਕਰਵਾਉਣ ਲਈ ਵਿਸ਼ੇਸ਼ ਯੋਜਨਾ ਬਣਾਈ ਉਸ ਨਾਲ ਕੌਮ ਦਾ ਸਿਰ ਫ਼ਖਰ ਨਾਲ ਉੱਚਾ ਹੋਇਆ ਹੈ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਐਡਵੋਕੇਟ ਧਾਮੀ ਨੂੰ ਹਾਲ਼ੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੀ ਸੇਵਾ ਕਰਨ ਦਿੱਤੀ ਜਾਣੀ ਚਾਹੀਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e