ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗੁਜਰਾਤ ਦੇ NGO ਅਧਿਕਾਰੀ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

04/15/2022 4:36:46 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗੁਜਰਾਤ ਦੀ ਇਕ ਐਨਜੀਓ ‘ਯੁਵਾ ਅਨਸਟੋਪੇਬਲ’ ਦੇ ਅਹੁਦੇਦਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਗੁਜਰਾਤ ਦੇ ਅਹਿਮਦਾਬਾਦ ਨਾਲ ਸਬੰਧਤ ਇਹ NGO ਕਈ ਸੂਬਿਆਂ ਦੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਲਈ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਇਥੇ ਪਾਵਨ ਅਸਥਾਨ ਵਿਖੇ ਮੱਥਾ ਟੇਕਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪੁੱਜੇ ਯੁਵਾ ਅਨਸਟੋਪੇਬਲ ਦੇ ਪ੍ਰਤੀਨਿਧ ਸ੍ਰੀ ਅਮਿਤਾਭ ਸ਼ਾਹ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਅਤੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਸਨਮਾਨਿਤ ਕਰਦਿਆਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। 

ਇਹ ਵੀ ਪੜ੍ਹੋ : ਵਿਸਾਖੀ ਮੌਕੇ ਖੇਤਾਂ ’ਚ ਕਣਕ ਕਟਵਾ ਰਹੇ ਕਿਸਾਨ ਹੋਏ ਭਾਵੁਕ, ਕੈਮਰੇ ਸਾਹਮਣੇ ਆਖੀ ਵੱਡੀ ਗੱਲ

ਇਸ ਮੌਕੇ ਸ੍ਰੀ ਅਮਿਤਾਭ ਸ਼ਾਹ ਨੇ ਕਿਹਾ ਕਿ ਸਮਾਜ ਅੰਦਰ ਸੇਵਾਵਾਂ ਪ੍ਰਦਾਨ ਕਰਨ ਲਈ ਗੁਰੂ ਸਾਹਿਬ ਤੋਂ ਅਸ਼ੀਰਵਾਦ ਲੈਣ ਲਈ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ NGO ਦੇ ਫਾਊਂਡਰ ਸ. ਜਸ਼ਨਦੀਪ ਸਿੰਘ ਹਨ, ਜੋ ਨੇਵੀ ਅੰਦਰ ਲੈਫਟੀਨੈਂਟ ਕਾਂਮਡਰ ਵਜੋਂ ਸੇਵਾ ਦੇ ਰਹੇ ਹਨ। ਉਨ੍ਹਾਂ NGO ਦੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਕਤ ਸੰਸਥਾ ਵੱਲੋਂ 18 ਸੂਬਿਆਂ ਦੇ ਸਰਕਾਰੀ ਸਕੂਲਾਂ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਜ਼ਰੂਰਤ ਅਨੁਸਾਰ ਬਾਥਰੂਮ ਤਿਆਰ ਕਰਨੇ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ, ਹੱਥਾਂ ਦੀ ਸਫਾਈ ਅਤੇ ਖਾਣੇ ਲਈ ਵਰਤੇ ਜਾਂਦੇ ਭਾਂਡਿਆਂ ਦੀ ਸਫਾਈ ਆਦਿ ਲਈ ਸੇਵਾਵਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਮਤਰੇਈ ਮਾਂ ਦਾ 9 ਸਾਲਾ ਧੀ 'ਤੇ ਅਣਮਨੁੱਖੀ ਤਸ਼ੱਦਦ, ਕਰਤੂਤ ਜਾਣ ਕੰਬ ਜਾਵੇਗੀ ਰੂਹ

ਇਸ ਤੋਂ ਇਲਾਵਾ ਸਮਾਰਟ ਕਲਾਸ ਰੂਮ ਤਿਆਰ ਕਰਨੇ ਵੀ ਸੰਸਥਾ ਦੀ ਪਹਿਲਕਦਮੀਂ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਤੱਕ 3 ਹਜ਼ਾਰ ਦੇ ਕਰੀਬ ਸਕੂਲਾਂ ਵਿਚ ਕਾਰਜ ਕੀਤੇ ਜਾ ਰਹੇ ਹਨ ਅਤੇ ਇਹ 18 ਸੂਬਿਆਂ ਤੱਕ ਫੈਲੇ ਹੋਏ ਹਨ, ਜਿਨ੍ਹਾਂ ਵਿਚ ਪੰਜਾਬ ਵੀ ਸ਼ਾਮਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਐਨਜੀਓ ‘ਯੁਵਾ ਅਨਸਟੋਪੇਬਲ’ ਦੇ ਕਾਰਜਾਂ ਦੀ ਸ਼ਲਾਘਾ ਕੀਤੀ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News