ਸ਼੍ਰੋਮਣੀ ਕਮੇਟੀ ਮੈਂਬਰ ਜੱਸੋਵਾਲ ਨੇ ਪਾਠੀ ਦੇ ਮੁੰਡੇ ਨੂੰ ਗੋਲੀ ਲੱਗਣ ’ਤੇ ਮੰਗਿਆ ਇਨਸਾਫ਼

05/06/2021 4:34:10 PM

ਅੰਮ੍ਰਿਤਸਰ (ਅਨਜਾਣ) - ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਭਾਈ ਸ਼ਿਵਦੇਵ ਸਿੰਘ ਦੇ ਮੁੰਡੇ ਦਲਬੀਰ ਸਿੰਘ ਸਿੰਘ ਨੂੰ ਏਅਰਫੋਰਸ ਸਟੇਸ਼ਨ ਦੇ ਬਾਹਰ ਕੁਝ ਨੌਜਵਾਨਾਂ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ ਅਤੇ ਫਿਰ ਉਹ ਮੌਕੇ ਤੋਂ ਫਰਾਰ ਹੋ ਗਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਜ਼ਖ਼ਮੀ ਹੋਣ ’ਤੇ ਪੁਲਸ ਪ੍ਰਸ਼ਾਸਨ ਨੂੰ ਪੀੜ੍ਹਤ ਨੂੰ ਇਨਸਾਫ਼ ਦੇਣ ਦੀ ਗੁਹਾਰ ਲਗਾਈ ਹੈ। 

ਪੜ੍ਹੋ ਇਹ ਵੀ ਖਬਰ ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ

ਸੰਤ ਜੱਸੋਵਾਲ ਨੇ ਕਿਹਾ ਕਿ ਕੋਈ ਦਿਨ ਦਿਹਾੜੇ ਇਕ ਅੰਮ੍ਰਿਤਧਾਰੀ ਗੁਰਸਿੱਖ ਜੋ ਆਪਣੀ ਦਿਹਾੜੀ ਕਰਨ ਲਈ ਜਾ ਰਿਹਾ ਹੋਵੇ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਜ਼ਖਮੀ ਕਰ ਜਾਵੇ ਤੇ ਪੁਲਸ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਦੋਸ਼ੀਆਂ ਦਾ ਪਤਾ ਨਾ ਲਗਾ ਪਾਉਣਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਉਨ੍ਹਾਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪ ਦਖਲ ਅੰਦਾਜ਼ੀ ਦੇ ਕੇ ਸਦਰ ਥਾਣਾ ਕੰਟੋਨਮੈਂਰ ਦੀ ਪੁਲਸ ਨੂੰ ਦੋਸ਼ੀਆਂ ਨੂੰ ਜਲਦ ਫੜ੍ਹ ਕੇ ਕਾਨੂੰਨੀ ਕਾਰਵਾਈ ਕਰਨ ਲਈ ਕਹਿ ਕੇ ਪੀੜ੍ਹਤ ਪ੍ਰੀਵਾਰ ਨੂੰ ਇਨਸਾਫ਼ ਦਿਵਾਉਣ।

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

rajwinder kaur

This news is Content Editor rajwinder kaur