ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਆਯੋਜਤ

Saturday, Sep 14, 2024 - 12:08 AM (IST)

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਆਯੋਜਤ

ਜੈਤੋ, (ਰਘੂਨੰਦਨ ਪਰਾਸ਼ਰ‌)- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਆਯੋਜਤ ਕੀਤਾ ਗਿਆ। 

PunjabKesari

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖਸੀਅਤਾ ਹਾਜ਼ਰ ਸਨ। ਰਾਗ ਦਰਬਾਰ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਮਨਿੰਦਰ ਸਿੰਘ, ਬੀਬੀ ਰਵਿੰਦਰ ਕੌਰ ਪਟਿਆਲਾ, ਭਾਈ ਗੁਰਿੰਦਰ ਸਿੰਘ ਬਟਾਲਾ, ਭਾਈ ਜਤਿੰਦਰ ਸਿੰਘ ਪ੍ਰੋਫੈਸਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਭਾਈ ਸਤਨਿੰਦਰ ਸਿੰਘ ਬੋਦਲ, ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਕਮਲਜੀਤ ਸਿੰਘ ਸ਼ਾਂਤ ਦੇ ਜਥਿਆਂ ਨੇ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਗੁਰਬਾਣੀ ਦਾ ਰਾਗ ਅਧਾਰਿਤ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ।

PunjabKesari

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸ਼ਾਹਬਾਜ ਸਿੰਘ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ,  ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸੰਗਤਾਂ ਮੌਜੂਦ ਸਨ।


author

Rakesh

Content Editor

Related News