ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ : ਐਡਵੋਕੇਟ ਧਾਮੀ

Saturday, Jun 03, 2023 - 10:37 AM (IST)

ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਰਾਹੁਲ ਗਾਂਧੀ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ- ਕਲਯੁਗੀ ਸਹੁਰਿਆਂ ਦਾ ਕਾਰਾ, ਰੋਟੀ 'ਚ ਜ਼ਹਿਰ ਦੇ ਕੇ ਮਾਰੀ ਨੂੰਹ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉੱਚੀ ਸੁੱਚੀ ਸ਼ਖ਼ਸੀਅਤ ਅਤੇ ਬ੍ਰਹਿਮੰਡੀ ਵਿਚਾਰਧਾਰਾ ਪੂਰੀ ਮਨੁੱਖਤਾ ਨੂੰ ਜੋੜਣ ਵਾਲੀ ਹੈ, ਜਿਸ ਨਾਲ ਕਿਸੇ ਦੁਨਿਆਵੀ ਮਨੁੱਖ ਵੱਲੋਂ ਆਪਣੀ ਤੁਲਨਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਰਾਹੁਲ ਗਾਂਧੀ ਨੇ ਆਪਣੀ ਨਿੱਜੀ ਅਤੇ ਰਾਜਸੀ ਯਾਤਰਾ ਨੂੰ ਪ੍ਰਭਾਸ਼ਿਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਹਵਾਲਾ ਦੇ ਕੇ ਵੱਡੀ ਅਵੱਗਿਆ ਕੀਤੀ ਹੈ।

ਇਹ ਵੀ ਪੜ੍ਹੋ- ਅਮਰੀਕਾ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀ ਟਿੱਪਣੀ 'ਤੇ SGPC ਦਾ ਤਿੱਖਾ ਪ੍ਰਤੀਕਰਮ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਜੋੜਣ ਦੀ ਗੱਲ ਕਰਨ ਵਾਲੇ ਕਾਂਗਰਸ ਦੇ ਇਸ ਆਗੂ ਨੂੰ 1984 ਵਿਚ ਕਾਂਗਰਸ ਵੱਲੋਂ ਕੀਤੇ ਗਏ ਸਿੱਖ ਕਤਲੇਆਮ ਨੂੰ ਚੇਤੇ ਕਰਨਾ ਚਾਹੀਦਾ ਹੈ। ਕੀ ਇਹ ਭਾਰਤ ਜੋੜਣ ਵਾਲੀ ਕਾਰਵਾਈ ਸੀ? ਇਸ ਦਾ ਜਵਾਬ ਰਾਹੁਲ ਗਾਂਧੀ ਜ਼ਰੂਰ ਦੇਣ। ਉਨ੍ਹਾਂ ਰਾਹੁਲ ਗਾਂਧੀ ਨੂੰ ਨਸੀਹਤ ਦਿੱਤੀ ਕਿ ਉਹ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਤੋਂ ਬਾਜ ਆਉਣ ਅਤੇ ਸਿੱਖ ਕੌਮ ਦੇ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸ਼ਖ਼ਸੀਅਤਾਂ ਅਤੇ ਸਿੱਖ ਸਰੋਕਾਰਾਂ ਨਾਲ ਟਕਰਾਉਣ ਤੋਂ ਦੂਰ ਰਹਿਣ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News