ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ
Tuesday, Jul 18, 2023 - 06:23 PM (IST)

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲਏ ਗਏ ਫੈਸਲੇ ਨੂੰ ਮਾਨਵ ਹਿੱਤਕਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਮਨੁੱਖਤਾ ਨਾਲ ਖੜ੍ਹਨਾ ਗੁਰੂ ਦਰਸਾਏ ਮਾਰਗ ਦਾ ਹਿੱਸਾ ਹੈ, ਜਿਸ ਤਹਿਤ ਸਭ ਦਾ ਫ਼ਰਜ਼ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਣ।
ਇਹ ਵੀ ਪੜ੍ਹੋ- ਦੁਖਦ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਅੰਮ੍ਰਿਤਸਰ ਦੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮੌਤ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਸੰਸਥਾ ਵੱਲੋਂ ਚਲਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਨਾਲ ਹੀ ਪ੍ਰਚੰਡ ਤੌਰ ’ਤੇ ਪੀੜਤਾਂ ਦੀ ਸਹਾਇਤਾ ਲਈ ਕਾਰਜਾਂ ਦੀ ਨਿਰੰਤਰਤਾ ਬਣਾਈ ਰੱਖਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਵੱਧ ਕੇ ਕੰਮ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਅਤੇ ਇਸ ਦੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਨ ਕੀਤੇ ਬਿਨਾਂ ਹੜ੍ਹ ਪੀੜਤਾਂ ਦੀ ਅੱਗੇ ਹੋ ਕੇ ਸੇਵਾ ਕਰ ਰਹੇ ਹਨ।
ਇਹ ਵੀ ਪੜ੍ਹੋ- ਪੁੱਤ ਹੋਇਆ ਕਪੁੱਤ, ਡੰਡਿਆਂ ਨਾਲ ਕੁੱਟ-ਕੁੱਟ ਮਾਂ ਨੂੰ ਦਿੱਤੀ ਦਰਦਨਾਕ ਮੌਤ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਮੁਲਾਜ਼ਮਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸਮੂਹ ਮੁਲਾਜ਼ਮਾਂ ਦੀ ਸਹਿਮਤੀ ਨਾਲ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ, ਸਾਬਕਾ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਅਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ- ਚਾਂਦਪੁਰ ਬੰਨ੍ਹ ਨੇ ਉਜਾੜੇ ਮਾਨਸਾ ਦੇ ਕਈ ਪਿੰਡ, ਮਚ ਗਈ ਹਾਹਾਕਾਰ, ਵੀਡੀਓ 'ਚ ਵੇਖੋ ਦਰਦ ਬਿਆਨ ਕਰ ਰਹੇ ਲੋਕ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8