ਸ਼ਿਵ ਸੈਨਾ ਵਲੋਂ ਬਟਾਲਾ ''ਚ ਰੋਸ ਪ੍ਰਦਰਸ਼ਨ

02/12/2020 3:59:32 PM

ਬਟਾਲਾ (ਗੁਰਪ੍ਰੀਤ ਸਿੰਘ) : ਸ਼ਿਵ ਸੈਨਾ ਨੇਤਾ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹਿੰਦੂ ਸੰਗਠਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਬਟਾਲਾ 'ਚ ਉਪ ਪ੍ਰਧਾਨ ਰਮੇਸ਼ ਨਈਅਰ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਅੱਤਵਾਦੀਆਂ ਨੂੰ ਹੱਲਾ-ਸ਼ੇਰੀ ਦੇ ਰਹੀ ਹੈ। ਸਰਕਾਰ ਪੰਜਾਬ 'ਚ ਸ਼ਾਂਤੀ ਨਹੀਂ ਚਾਹੁੰਦੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮੇਸ਼ ਨਈਅਰ ਤੇ ਸ਼ਿਵ ਸੈਨਾ ਬਾਲ ਠਾਕਰੇ ਨੇ ਕਿਹਾ ਕਿ ਇਸ ਘਟਨਾ ਦੀ ਪੂਰੀ ਜ਼ਿੰਮੇਵਾਰੀ ਡੀ.ਜੀ.ਪੀ. ਪੰਜਾਬ ਤੇ ਪੰਜਾਬ ਸਰਕਾਰ ਦੀ ਹੈ, ਜਿਸ ਦੇ ਇਸ਼ਾਰਿਆਂ 'ਤੇ ਸ਼ਿਵ ਸੈਨਾ ਦੇ ਨੇਤਾਵਾਂ 'ਤੇ ਹਮਲੇ ਹੋ ਰਹੇ ਹਨ।


Baljeet Kaur

Content Editor

Related News