ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੀ ਜ਼ਮਾਨਤ ਹੋਈ ਮਨਜੂਰ, ਅੱਜ ਹੋ ਸਕਦੇ ਹਨ ਰਿਹਾਅ

12/14/2022 2:15:24 PM

ਗੁਰਦਾਸਪੁਰ (ਵਿਨੋਦ) : ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਮੀਤ ਪ੍ਰਧਾਨ ਹਰਵਿੰਦਰ ਸੋਨੀ ਨੂੰ ਮਾਣਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਵੱਲੋਂ ਅੱਜ ਜਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ 5 ਨਵੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਵਿਵਾਦਿਤ ਬਿਆਨ ਦਿੱਤਾ ਸੀ। ਜਿਸ 'ਤੇ ਸਿੱਖ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਤੋਂ ਬਾਅਦ 16 ਨਵੰਬਰ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਸ਼ਿਵ ਸੈਨਾ ਆਗੂ ਸੋਨੀ ਖਿਲਾਫ ਥਾਣਾ ਸਿਟੀ ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ ਸੀ ਅਤੇ 19 ਨਵੰਬਰ ਨੂੰ ਉਸ ਨੂੰਗ੍ਰਿਫ਼ਤਾਰ ਕਰ ਲਿਆ ਗਿਆ ਸੀ । ਗ੍ਰਿਫ਼ਤਾਰੀ ਤੋਂ ਬਾਅਦ ਸੋਨੀ ਨੂੰ ਗੁਰਦਾਸਪੁਰ ਕੇਂਦਰੀ ਜੇਲ ਭੇਜਿਆ ਗਿਆ ਪਰ ਉੱਥੇ ਬੰਦ ਕੁਝ ਕੈਦੀਆਂ ਵੱਲੋਂ ਸੋਨੀ ਖ਼ਿਲਾਫ਼ ਨਾਅਰੇਬਾਜੀ ਦੀਆਂ ਖਬਰਾਂ ਆਉਣ ਤੋਂ ਬਾਅਦ ਉਸ ਨੂੰ ਮਾਨਸਾ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਚੰਡੀਗੜ੍ਹ ’ਚ ਬੱਸਾਂ ਦੇ ਦਾਖ਼ਲੇ ਬੰਦ ਹੋਣ ’ਤੇ ਭੜਕੇ ਸੁਖਬੀਰ ਬਾਦਲ, ਲੀਗਲ ਨੋਟਿਸ ਭੇਜਣ ਦੀ ਤਿਆਰੀ

ਜਦਕਿ 29 ਨਵੰਬਰ ਨੂੰ ਸੋਨੀ ਵੱਲੋਂ ਸੀ. ਜੇ. ਐੱਮ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਸੀ ਜਿਸ ਨੂੰ 30 ਨਵੰਬਰ ਨੂੰ ਮਾਨਯੋਗ ਅਦਾਲਤ ਵੱਲੋਂ ਨਾ-ਮਨਜੂਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੋਨੀ ਨੇ ਆਪਣੇ ਵਕੀਲ ਦੇ ਮਾਧਿਅਮ ਨਾਲ ਮਾਨਯੋਗ ਜ਼ਿਲ੍ਹਾ ਤੇ ਸ਼ੈਸਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਲਗਾਈ ਸੀ। ਜਿਸ ਦੀ ਸੁਣਵਾਈ ਕਰਦਿਆਂ ਅੱਜ ਜ਼ਿਲ੍ਹਾ ਤੇ ਸ਼ੈਸਨ ਜੱਜ ਵੱਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜੂਰ ਕਰ ਲਈ ਗਈ ਹੈ ਅਤੇ ਲਿਖਤੀ ਹੁਕਮ ਤਿਆਰ ਹੁੰਦੇ ਹੀ ਮਾਨਸਾ ਜੇਲ੍ਹ 'ਚ ਭੇਜ ਦਿੱਤੇ ਜਾਣਗੇ। ਸੋਨੀ ਦੇ ਅੱਜ ਦੇਰ ਸ਼ਾਮ ਤੱਕ ਮਾਨਸਾ ਜੇਲ੍ਹ ਤੋਂ ਰਿਹਾਅ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਦਿਨ ਚੜ੍ਹਦੇ ਅਬੋਹਰ 'ਚ ਵਾਪਰਿਆ ਭਿਆਨਕ ਹਾਦਸਾ, 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News