ਸ਼ਿਵ ਸੈਨਾ ਨੇਤਾ ਹਰਵਿੰਦਰ ਸੋਨੀ ਦੀ ਜ਼ਮਾਨਤ ਪਟੀਸ਼ਨ ਰੱਦ

12/01/2022 10:39:41 AM

ਗੁਰਦਾਸਪੁਰ (ਵਿਨੋਦ)- ਸਥਾਨਕ ਸੀ. ਜੇ. ਐੱਮ. ਗੁਰਦਾਸਪੁਰ ਨੇ ਸ਼ਿਵ ਸੈਨਾ ਨੇਤਾ ਹਰਵਿੰਦਰ ਸੋਨੀ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਸੋਨੀ ਨੇ ਬੀਤੇ ਸਮੇਂ ’ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਦੇ ਬਾਅਦ ਇਕ ਬਿਆਨ ਦਿੱਤਾ ਸੀ, ਜਿਸ ’ਚ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਖਿਲਾਫ਼ ਇਤਰਾਜ਼ਯੋਗ ਸ਼ਬਦਾਂ ਦਾ ਪ੍ਰਯੋਗ ਕੀਤਾ ਸੀ।

ਇਹ ਵੀ ਪੜ੍ਹੋ- ਹਰੀਕੇ ਝੀਲ 'ਤੇ ਪ੍ਰਵਾਸੀ ਪੰਛੀਆਂ ਦੀਆਂ ਲੱਗੀਆਂ ਰੌਣਕਾਂ, ਗਿਣਤੀ ’ਚ ਹੋ ਰਿਹੈ ਲਗਾਤਾਰ ਵਾਧਾ

ਇਸ ਸਬੰਧੀ ਸਿੱਖ ਸੰਗਠਨਾਂ ਨੇ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਦਫ਼ਤਰ ਦਾ ਘਿਰਾਓ ਕਰ ਕੇ ਸੋਨੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ। ਜਿਸ ’ਤੇ ਸਿਟੀ ਪੁਲਸ ਨੇ ਸੋਨੀ ਦੇ ਖਿਲਾਫ਼ 295ਏ, 504 ਤੇ 505 ਅਧੀਨ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਸੀ। ਗੁਰਦਾਸਪੁਰ ਜੇਲ੍ਹ ’ਚ ਸਿੱਖ ਕੈਦੀਆਂ ਵੱਲੋਂ ਉਸ ’ਤੇ ਹਮਲਾ ਕਰਨ ਦੇ ਬਾਅਦ ਸੋਨੀ ਨੂੰ ਸੁਨਾਮ ਦੀ ਜੇਲ੍ਹ ’ਚ ਸਿਫ਼ਟ ਕਰ ਦਿੱਤਾ ਗਿਆ ਸੀ। ਅੱਜ ਸੋਨੀ ਦੇ ਵਕੀਲ ਵੱਲੋਂ ਉਸ ਦੀ ਜ਼ਮਾਨਤ ਪਟੀਸ਼ਨ ਲਈ ਦਾਇਰ ਅਪੀਲ ਕਰ ਕੇ ਸਿੱਖ ਸੰਗਠਨਾਂ ਵੱਲੋਂ ਪੇਸ਼ ਹੋਏ ਵਕੀਲ ਜਤਿੰਦਰ ਸਿੰਘ ਗਿੱਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ।

Shivani Bassan

This news is Content Editor Shivani Bassan