ਬਹਿਰਾਮਪੁਰ ਦੇ ਇਸ ਸਰਕਾਰੀ ਸਕੂਲ ਦੀ 10ਵੀਂ ਜਮਾਤ ਦੀ ਸ਼ਿਵਾਨੀ ਬੱਗਾ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਤ
Monday, Jul 22, 2024 - 05:07 PM (IST)
ਬਹਿਰਾਮਪੁਰ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦਸਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ 'ਚ ਆਈ ਦੀਨਾਨਗਰ ਅਧੀਨ ਆਉਂਦੇ ਸਰਹੱਦੀ ਖੇਤਰ ਦੇ ਕਸਬਾ ਬਹਿਰਾਮਪੁਰ ਦੇ ਵੀ. ਡੀ. ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸ਼ਿਵਾਨੀ ਬੱਗਾ ਨੂੰ ਰਾਜ ਭਵਨ ਚੰਡੀਗੜ੍ਹ ਵਿਖੇ ਮਾਣਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਤ ਕੀਤਾ ਗਿਆ ਹੈ।
ਇਸ ਵਿਦਿਆਰਥਣ ਨੂੰ ਮਾਣਯੋਗ ਰਾਜਪਾਲ ਵੱਲੋਂ ਪ੍ਰਸ਼ੰਸਾ ਪੱਤਰ ਅਤੇ 10 ਹਜ਼ਾਰ ਰੁਪਏ ਚੈੱਕ ਭੇਂਟ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਪੰਜਾਬ ਭਰ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਵਿੱਚੋਂ ਸ਼ਿਵਾਨੀ ਬੱਗਾ ਨੇ ਆਪਣੇ ਸਕੂਲ, ਅਧਿਆਪਕਾਂ, ਆਪਣੇ ਮਾਤਾ ਪਿਤਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ 'ਤੇ ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਸ਼ਿਵਾਨੀ ਬੱਗਾ ਨੂੰ ਵਧਾਈ ਦਿੱਤੀ ਹੈ ਅਤੇ ਉਸ ਦੇ ਬਿਹਤਰ ਅਤੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਰੀਬ 3 ਕਰੋੜ ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਣੇ ਇਕ ਵਿਅਕਤੀ ਗ੍ਰਿਫ਼ਤਾਰ