10ਵੀਂ ਦੇ ਨਤੀਜਿਆਂ 'ਚ ਸ਼ਿਵਾਨੀ ਬੱਗਾ ਨੇ ਗੁਰਦਾਸਪੁਰ ਜ਼ਿਲ੍ਹੇ 'ਚ ਹਾਸਲ ਕੀਤਾ ਪਹਿਲਾ ਸਥਾਨ

04/18/2024 11:00:39 PM

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਪ੍ਰੀਖਿਆ ਨਤੀਜਿਆਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀ ਵਿਦਿਆਰਥਣ ਸ਼ਿਵਾਨੀ ਬੱਗਾ ਨੇ ਸੂਬੇ ਭਰ ਵਿੱਚੋਂ 11ਵਾਂ ਸਥਾਨ ਹਾਸਲ ਕੀਤਾ ਹੈ। 

ਗੁਰਦਾਸਪੁਰ ਜ਼ਿਲ੍ਹੇ ਦੇ 14 ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ ਜਿਨ੍ਹਾਂ ਵਿੱਚੋਂ 7 ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਹਨ ਜਦਕਿ 7 ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ।
 
ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਬਹਿਰਾਮਪੁਰ ਦੇ ਵੀ ਡੀ ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਿਵਾਨੀ ਬੱਗਾ ਪੁੱਤਰੀ ਬਲਜੀਤ ਬੱਗਾ ਹੈ ਜਿਸ ਨੇ 635 ਅੰਕ ਹਾਸਲ ਕਰਕੇ ਜਿਲ੍ਹੇ ਵਿੱਚ ਪਹਿਲਾ ਅਤੇ ਸੂਬੇ ਵਿੱਚੋਂ 11ਵਾਂ ਰੈਂਕ ਹਾਸਲ ਕੀਤਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News