ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਸ਼ਿਵਰਾਜ ਚੌਹਾਨ ਤੇ ਸੁਖਬੀਰ ਬਾਦਲ, ਸਰਬੱਤ ਦੇ ਭਲੇ ਦੀ ਕਰਨਗੇ ਅਰਦਾਸ

Friday, Aug 28, 2026 - 10:33 AM (IST)

ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਸ਼ਿਵਰਾਜ ਚੌਹਾਨ ਤੇ ਸੁਖਬੀਰ ਬਾਦਲ, ਸਰਬੱਤ ਦੇ ਭਲੇ ਦੀ ਕਰਨਗੇ ਅਰਦਾਸ

ਅੰਮ੍ਰਿਤਸਰ (ਅਕਸ਼ੇ): ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਦੋਵੇਂ ਆਗੂ ਪਵਿੱਤਰ ਅਸਥਾਨ 'ਤੇ ਗੁਰੂ ਚਰਨਾਂ ਵਿੱਚ ਸੀਸ ਨਿਵਾ ਕੇ ਅਸੀਸ ਪ੍ਰਾਪਤ ਕਰਨਗੇ ਅਤੇ ਦੇਸ਼ ਦੀ ਸੁਖ-ਸ਼ਾਂਤੀ, ਕਿਸਾਨਾਂ ਦੀ ਖੁਸ਼ਹਾਲੀ ਅਤੇ 'ਸਰਬੱਤ ਦੇ ਭਲੇ' ਲਈ ਵਿਸ਼ੇਸ਼ ਅਰਦਾਸ ਕਰਨਗੇ।

ਇਹ ਵੀ ਪੜ੍ਹੋ- ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼

ਦੋਵਾਂ ਪ੍ਰਮੁੱਖ ਰਾਜਨੀਤਿਕ ਹਸਤੀਆਂ ਦੇ ਇੱਕੋ ਦਿਨ ਅਤੇ ਇੱਕੋ ਸਮੇਂ ਸ੍ਰੀ ਦਰਬਾਰ ਸਾਹਿਬ ਪਹੁੰਚਣ ਕਾਰਨ ਪੰਜਾਬ ਦੀ ਸਿਆਸਤ ਵਿੱਚ ਹਲਚਲ ਵਧ ਗਈ ਹੈ। ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਇਸ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੁਬਾਰਾ ਗੱਠਜੋੜ ਨੂੰ ਲੈ ਕੇ ਕੋਈ ਵੱਡਾ ਅਤੇ ਅਹਿਮ ਫੈਸਲਾ ਸਾਹਮਣੇ ਆ ਸਕਦਾ ਹੈ। ਭਾਵੇਂ ਦੋਵਾਂ ਧਿਰਾਂ ਵੱਲੋਂ ਇਸ ਨੂੰ ਇੱਕ ਧਾਰਮਿਕ ਫੇਰੀ ਦੱਸਿਆ ਜਾ ਰਿਹਾ ਹੈ, ਪਰ ਮੌਜੂਦਾ ਸਿਆਸੀ ਹਾਲਾਤ ਨੂੰ ਵੇਖਦਿਆਂ ਇਸ ਮੁਲਾਕਾਤ ਦੇ ਕਈ ਅਰਥ ਕੱਢੇ ਜਾ ਰਹੇ ਹਨ। ਇਸ ਹਾਈ-ਪ੍ਰੋਫਾਈਲ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਸ਼ਹਿਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰਲੇ ਹਿੱਸਿਆਂ ਵਿੱਚ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। 

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼

ਸ਼ਰਧਾਲੂਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਦਰਬਾਰ ਸਾਹਿਬ ਦੇ ਆਲੇ-ਦੁਆਲੇ ਵਾਧੂ ਸੁਰੱਖਿਆ ਬਲ ਤੈਨਾਤ ਕੀਤੇ ਗਏ ਹਨ ਤਾਂ ਜੋ ਆਮ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖੁਦ ਮੌਕੇ 'ਤੇ ਪਹੁੰਚ ਕੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਦੋਵੇਂ ਆਗੂ ਗੁਰਬਾਣੀ ਕੀਰਤਨ ਦਾ ਆਨੰਦ ਮਾਨਣਗੇ। ਇਸ ਤੋਂ ਬਾਅਦ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਨ ਅਤੇ ਪ੍ਰਸਾਦ ਛਕਣ ਦੀ ਵੀ ਸੰਭਾਵਨਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਦੌਰੇ ਤੋਂ ਬਾਅਦ ਆਉਣ ਵਾਲੇ ਸਿਆਸੀ ਬਿਆਨਾਂ 'ਤੇ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ- ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News