DGP ਪੰਜਾਬ ਵਲੋਂ ਭੇਜੀ ਨਕਦ ਰਾਸ਼ੀ ਨਾਲ SHO ਭਿੱਖੀਵਿੰਡ ਨੂੰ ਸ਼ਾਨਦਾਰ ਸੇਵਾਵਾਂ ਲਈ ਕੀਤਾ ਸਨਮਾਨਿਤ
Tuesday, Mar 14, 2023 - 01:21 PM (IST)
ਭਿੱਖੀਵਿੰਡ (ਭਾਟੀਆ)- ਭਿੱਖੀਵਿੰਡ ਪੁਲਸ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਡੀ.ਜੀ.ਪੀ. ਪੰਜਾਬ ਵਲੋਂ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਥਾਣਾ ਭਿੱਖੀਵਿੰਡ ਵਿਖੇ ਬਤੌਰ ਐੱਸ. ਐੱਚ. ਓ. ਸੇਵਾਵਾਂ ਨਿਭਾ ਰਹੇ ਬਲਜਿੰਦਰ ਸਿੰਘ ਔਲਖ ਨੂੰ ਇਲਾਕੇ ’ਚ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਟ੍ਰੇਸ ਕਰਕੇ ਰਿਕਵਰੀ ਕਰਨ ’ਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਭੇਜੀ 10 ਹਜ਼ਾਰ ਰੁਪਏ ਨਕਦ ਰਾਸ਼ੀ ਨਾਲ ਐੱਸ.ਐੱਸ.ਪੀ. ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਥਾਣਾ ਮੁਖੀ ਭਿੱਖੀਵਿੰਡ ਬਲਜਿੰਦਰ ਸਿੰਘ ਔਲਖ ਨੂੰ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਕਾਦੀਆਂ ਦੇ CID ਮੁਲਾਜ਼ਮ ਦੀ ਮੌਤ
ਡੀ.ਜੀ.ਪੀ. ਪੰਜਾਬ ਵਲੋਂ ਭੇਜੀ ਗਈ ਨਕਦ ਰਾਸ਼ੀ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਤਰਨਤਾਰਨ ਵਲੋਂ ਭਿੱਖੀਵਿੰਡ ਦੇ ਐੱਸ.ਐੱਚ.ਓ ਨੂੰ ਸੌਂਪੀ ਗਈ। ਇਸ ਮੌਕੇ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਔਲਖ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਤੇ ਤਰਨਤਾਰਨ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਸ਼ਰਾਰਤੀ ਅਨਸਰਾਂ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰਨ ਦਾ ਵਿਸ਼ਵਾਸ ਦਵਾਇਆ।
ਇਹ ਵੀ ਪੜ੍ਹੋ- 80 ਸਾਲਾ ਪਾਕਿਸਤਾਨ ਦੇ ਸਾਬਕਾ ਮੰਤਰੀ ਨੇ ਕਰਵਾਇਆ 21 ਸਾਲਾ ਕੁੜੀ ਨਾਲ ਦੂਜਾ ਵਿਆਹ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।