SHO ਕਲੇਰ ਨੇ ਨਸ਼ਿਆਂ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Wednesday, May 25, 2022 - 02:57 PM (IST)

SHO ਕਲੇਰ ਨੇ ਨਸ਼ਿਆਂ ਦੀ ਦਲਦਲ ’ਚ ਫਸੇ ਨੌਜਵਾਨਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਘੁਮਾਣ/ਸ੍ਰੀ ਹਰਗੋਬਿੰਦਪੁਰ (ਜ.ਬ) - ਨਸ਼ਿਆਂ ਵਿਚ ਆਪਣੀ ਜਵਾਨੀ ਨੂੰ ਗਰਕ ਰਹੇ ਪਿੰਡ ਪੇਰੋਸ਼ਾਹ ਦੇ ਨੌਜਵਾਨਾਂ ਵਿਰੁੱਧ ਗ੍ਰਾਮ ਪੰਚਾਇਤ ਪੇਰੋਸ਼ਾਹ ਵਲੋਂ ਪਿੰਡ ਵਿਚ ਭਰਵਾਂ ਇਕੱਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਜਨਾਨੀਆਂ ਸ਼ਾਮਲ ਹੋਈਆਂ। ਉਨ੍ਹਾਂ ਨੇ ਰੋਜ਼ਾਨਾ ਨੌਜਵਾਨਾਂ ਵਲੋਂ ਆਪਣੇ ਨਸ਼ੇ ਦੀ ਪੂਰਤੀ ਖਾਤਿਰ ਘਰਾਂ ਤੋਂ ਘਰੇਲੂ ਵਸਤੂਆਂ ਚੋਰੀ ਕਰਕੇ ਲੈ ਜਾਣ ਦੀਆਂ ਗੱਲਾਂ ਕਹਿੰਦਿਆਂ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਦੀ ਮੰਗ ਕੀਤੀ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਅਧਿਆਪਕ ਆਗੂ ਸੁਖਰਾਜ ਸਿੰਘ ਕਾਹਲੋਂ ਵੱਲੋਂ ਤਰੁੰਤ ਐੱਸ.ਐੱਚ.ਓ ਘੁਮਾਣ ਤਰਸੇਮ ਸਿੰਘ ਕਲੇਰ ਦੇ ਧਿਆਨ ਵਿੱਚ ਸਾਰਾ ਮਾਮਲਾ ਲਿਆਂਦਾ ਤਾਂ ਉਨ੍ਹਾਂ ਤੁਰੰਤ ਪੁਲਸ ਪਾਰਟੀ ਸਮੇਤ ਪਿੰਡ ਪੇਰੋਸ਼ਾਹ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਜ਼ਰੂਰੀ ਕਦਮ ਉਠਾਉਣ ਦਾ ਭਾਰੋਸਾ ਦਿੱਤਾ। ਉਨ੍ਹਾਂ ਜਿਥੇ ਨਸ਼ਾ ਕਰਨ ਵਾਲੇ ਅਤੇ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ, ਉਥੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਦਲਦਲ ਵਿੱਚੋਂ ਆਪਣੇ ਬੱਚਿਆਂ ਨੂੰ ਬਾਹਰ ਕੱਢਣ ਲਈ ਆਪਣਾ ਇਲਾਜ ਕਰਵਾਉਣ ਅਤੇ ਪੰਚਾਇਤ ਨਸ਼ੇੜੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਯਤਨਸ਼ੀਲ ਰਹੇ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਇਕਮੁੱਠਤਾ ਦਿਖਾਉਂਦਿਆਂ ਨਸ਼ਿਆਂ ਵਿਰੁੱਧ ਪੁਲਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ ਦਾ ਫ਼ੈਸਲਾ ਕੀਤਾ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ


author

rajwinder kaur

Content Editor

Related News