SHO ਰੰਗੜ ਨੰਗਲ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਕਰ ਪਰਾਲੀ ਨਾ ਸਾੜਨ ਲਈ ਕੀਤੀ ਅਪੀਲ

Friday, Nov 01, 2024 - 04:29 PM (IST)

ਅੱਚਲ ਸਾਹਿਬ (ਗੋਰਾ ਚਾਹਲ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ ਗਗਨਦੀਪ ਸਿੰਘ ਵਲੋਂ ਆਪਣੀ ਟੀਮ ਸਮੇਤ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਦੇ ਵੱਖ-ਵੱਖ ਪਿੰਡਾਂ , ਚੌਧਰੀਵਾਲ, ਚਾਹਲ ਕਲਾਂ ਆਦਿ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਦੀਵਾਲੀ ਦੀ ਰਾਤ ਦੋ ਦੋਸਤਾਂ ਨੂੰ ਮੌਤ ਨੇ ਪਾਇਆ ਘੇਰਾ, ਦੋਵਾਂ ਦੀ ਦਰਦਨਾਕ ਮੌਤ

ਕਿਸਾਨਾਂ ਨੂੰ ਪਰਾਲੀ ਨਾ ਸਾੜਨ, ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਹੀ ਵਾਹੁਣ ਅਤੇ ਪਰਾਲੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਲਰਾਂ ਰਾਹੀ ਪਰਾਲੀ ਇੱਕਠੀ ਕਰਨ ਦਾ ਰੁਝਾਨ ਵਧਿਆ ਹੈ ਅਤੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਚਲਦਿਆਂ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ ਹੈ ਅਤੇ ਨਾਲ ਹੀ ਪਰਾਲੀ ਸਾੜਨ ਦੇ ਨੁਕਸਾਨਾਂ, ਪਰਾਲੀ ਨਾ ਸਾੜਨ ਦੇ ਲਾਭ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਵਰਤਨ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਹੈ। ਐੱਸ.ਐੱਚ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਲਈ ਅੱਗੇ ਆਉਣ। ਕਿਸਾਨ ਆਪਣੀ ਤੇ ਸਮਾਜ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ। 

ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News