ਧੀ ਦੀ ਮੌਤ ਦੇ ਸਦਮੇ ’ਚ ਮਾਂ ਨੇ ਕੀਤੀ ਖੁਦਕੁਸ਼ੀ

Friday, Aug 09, 2024 - 12:12 PM (IST)

ਧੀ ਦੀ ਮੌਤ ਦੇ ਸਦਮੇ ’ਚ ਮਾਂ ਨੇ ਕੀਤੀ ਖੁਦਕੁਸ਼ੀ

ਮਜੀਠਾ (ਪ੍ਰਿਥੀਪਾਲ)- ਮਜੀਠਾ ਵਿਖੇ ਇਕ ਔਰਤ ਨੇ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਵਾਸੀ ਦਾਦੂਪੁਰਾ ਰੋਡ ਨੇੜੇ ਪੁਲਸ ਚੌਕੀ ਮਜੀਠਾ ਨੇ ਬੀਤੇ ਦਿਨ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਸੂਚਨਾ ਥਾਣਾ ਮਜੀਠਾ ਵਿਖੇ ਦਿੱਤੀ ਗਈ ਹੈ। ਐੱਸ. ਐੱਚ. ਓ. ਮਜੀਠਾ ਹਰਚੰਦ ਸਿੰਘ ਸੰਧੂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਉਕਤ ਔਰਤ ਨੂੰ ਹੇਠਾਂ ਉਤਾਰਿਆ ਅਤੇ ਲਾਸ਼ ਨੂੰ ਕਬਜ਼ੇ ਵਿਚ ਲਿਆ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਪੁਸ਼ਾਕੇ, ਦੇਖੋ ਅਲੌਕਿਕ ਤਸਵੀਰਾਂ

ਥਾਣਾ ਮੁਖੀ ਸੰਧੂ ਨੇ ਦੱਸਿਆ ਕਿ ਉਕਤ ਔਰਤ ਦੀ 16 ਸਾਲ ਦੀ ਕੁੜੀ ਕਿਰਨਦੀਪ ਕੌਰ, ਜਿਸ ਦੀਆਂ ਦੋਵੇਂ ਕਿਡਨੀਆਂ ਫੇਲ ਹੋ ਗਈਆਂ ਸਨ ਅਤੇ ਕਰੀਬ ਮਹੀਨਾ ਪਹਿਲਾਂ ਉਸ ਦੀ ਮੌਤ ਹੋ ਗਈ ਸੀ, ਜਿਸ ਕਾਰਨ ਉਕਤ ਔਰਤ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ। ਇਸੇ ਪ੍ਰੇਸ਼ਾਨੀ ਕਰ ਕੇ ਉਕਤ ਔਰਤ ਨੇ ਆਪਣੇ ਹੀ ਘਰ ਵਿਚ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਧਾਰਾ 192 ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News