ਪੁਲਸ ਮੁਕਾਬਲੇ ਦੌਰਾਨ ਕਾਬੂ ਕੀਤੇ ਸ਼ੂਟਰ ਅਦਾਲਤ ’ਚ ਪੇਸ਼; 3 ਦਿਨਾਂ ਦਾ ਮਿਲਿਆ ਰਿਮਾਂਡ

Thursday, Jun 25, 2026 - 11:21 AM (IST)

ਪੁਲਸ ਮੁਕਾਬਲੇ ਦੌਰਾਨ ਕਾਬੂ ਕੀਤੇ ਸ਼ੂਟਰ ਅਦਾਲਤ ’ਚ ਪੇਸ਼; 3 ਦਿਨਾਂ ਦਾ ਮਿਲਿਆ ਰਿਮਾਂਡ

ਬਾਬਾ ਬਕਾਲਾ ਸਾਹਿਬ(ਅਠੌਲਾ)- ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਥਾਣਾ ਖਿਲਚੀਆਂ ਦੀ ਪੁਲਸ ਨੇ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਤਿੱਮੋਵਾਲ ਨੇੜੇ ਨਹਿਰ ਦੇ ਕੰਢੇ ਤੋਂ ਮੋਟਰਸਾਈਕਲ ਸਵਾਰ ਦੋ ਸ਼ੂਟਰਾਂ ਹੀਰਾ ਸਿੰਘ ਪੁੱਤਰ ਕਸ਼ਮੀਰ ਸਿੰਘ (ਵਾਸੀ ਧਰਦਿਓ) ਅਤੇ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ (ਵਾਸੀ ਤਿੱਮੋਵਾਲ) ਨੂੰ ਕਾਬੂ ਕੀਤਾ ਸੀ।  ਬੀਤੇ ਦਿਨ ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਬਾਬਾ ਬਕਾਲਾ ਸਾਹਿਬ ਵਿਖੇ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਦਾ 3 ਦਿਨਾਂ ਦਾ ਪੁਲਸ ਰਿਮਾਂਡ ਮਨਜ਼ੂਰ ਕੀਤਾ ਹੈ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਮੁੜ ਅਦਾਲਤ ’ਚ ਪੇਸ਼ ਕਰ ਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।

ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਦੱਸਣਯੋਗ ਹੈ ਕਿ ਬੀਤੇ ਦਿਨੀਂ ਜਦੋਂ ਪੁਲਸ ਪਾਰਟੀ ਨਾਲ ਇਨ੍ਹਾਂ ਮੁਲਜ਼ਮਾਂ ਦਾ ਆਹਮੋ-ਸਾਹਮਣੇ ਟਾਕਰਾ ਹੋਇਆ ਤਾਂ ਗੈਂਗਸਟਰ ਹੀਰਾ ਸਿੰਘ ਨੇ 30 ਬੋਰ ਪਿਸਤੌਲ ਨਾਲ ਪੁਲਸ ’ਤੇ ਚਾਰ ਫਾਇਰ ਝੋਕ ਦਿੱਤੇ। ਥਾਣਾ ਖਿਲਚੀਆਂ ਦੇ ਮੁਖੀ ਮੁਖਤਾਰ ਸਿੰਘ ਨੇ ਮੁਸਤੈਦੀ ਦਿਖਾਉਂਦੇ ਹੋਏ ਆਪਣੇ ਬਚਾਅ ਲਈ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਇਕ ਗੋਲੀ ਹੀਰਾ ਸਿੰਘ ਦੀ ਲੱਤ ’ਚ ਜਾ ਲੱਗੀ। ਪੁਲਸ ਨੇ ਮੁਲਜ਼ਮ ਨੂੰ ਤੁਰੰਤ ਹਸਪਤਾਲ ’ਚ ਭਰਤੀ ਕਰਵਾਇਆ ਸੀ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ

ਪੁਲਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਮੁਲਜ਼ਮ ਯੂਰਪ ’ਚ ਰਹਿ ਰਹੇ ਨਾਮੀ ਗੈਂਗਸਟਰ ਅਮਨ ਸਿੰਘ ਉਰਫ਼ ਅਮਨਾ ਦੇ ਕਹਿਣ ’ਤੇ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਸ ਨੇ ਟੈਕਨੀਕਲ ਸੋਰਸ (ਤਕਨੀਕੀ ਸਾਧਨਾਂ) ਦੀ ਮਦਦ ਨਾਲ ਇਨ੍ਹਾਂ ਨੂੰ ਟ੍ਰੇਸ ਕੀਤਾ ਸੀ। ਫੜੇ ਗਏ ਮੁਲਜ਼ਮ ਹੀਰਾ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਕਤਲ (ਧਾਰਾ 302) ਦਾ ਮੁਕੱਦਮਾ ਦਰਜ ਹੈ। ਪੁਲਸ ਮੁਤਾਬਿਕ ਰਿਮਾਂਡ ਦੌਰਾਨ ਇਨ੍ਹਾਂ ਕੋਲੋਂ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News