ਪੁਲਸ ਨੂੰ ਵੱਡੀ ਸਫਲਤਾ: ਵਕੀਲ ਨੂੰ ਗੋਲੀਆਂ ਮਾਰਨ ਦੇ ਮਾਮਲੇ ''ਚ ਇੱਕ ਸ਼ੂਟਰ ਗ੍ਰਿਫਤਾਰ
Friday, Jul 25, 2025 - 04:53 PM (IST)

ਅੰਮ੍ਰਿਤਸਰ- ਜੰਡਿਆਲਾ ਗੁਰੂ 'ਚ ਵਕੀਲ ਲਖਵਿੰਦਰ ਸਿੰਘ 'ਤੇ ਹੋਏ ਗੋਲੀਆਂ ਨਾਲ ਹਮਲੇ ਦੇ ਮਾਮਲੇ 'ਚ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਇਕ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ.ਪੀ. ਅਦਿੱਤਯ ਵਾਰੀਅਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਲਵਪ੍ਰੀਤ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਜਾਂਚ 'ਚ ਪਤਾ ਲੱਗਾ ਹੈ ਕਿ ਘਟਨਾ ਦੀ ਜੜ੍ਹ ਇਕ ਘਰੇਲੂ ਝਗੜੇ ਨਾਲ ਜੁੜੀ ਹੋਈ ਸੀ।
ਇਹ ਵੀ ਪੜ੍ਹੋ-ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਦੱਸ ਦੇਈਏ ਕਿ ਵਕੀਲ ਲਖਵਿੰਦਰ ਸਿੰਘ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ 8-9 ਗੋਲੀਆਂ ਚਲਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸ ਨੂੰ ਲੱਗ ਨੂੰ ਲੱਗੀਆਂ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਐੱਸ.ਪੀ. ਵਾਰੀਅਰ ਨੇ ਇਹ ਵੀ ਦੱਸਿਆ ਕਿ ਹਾਲਾਂਕਿ ਮੁੱਖ ਮੁਲਜ਼ਮ ਲਵਪ੍ਰੀਤ ਪੁਲਸ ਦੀ ਗ੍ਰਿਫ਼ਤ 'ਚ ਹੈ, ਪਰ ਉਸਦੇ ਹੋਰ ਸਾਥੀਆਂ ਦੀ ਭਾਲ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਹਮਲੇ ਵਿੱਚ ਵਰਤੇ ਗਏ ਹਥਿਆਰ ਨੂੰ ਵੀ ਹਾਲੇ ਤੱਕ ਰੀਕਵਰ ਨਹੀਂ ਕੀਤਾ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਹੋਰ ਪੱਖਾਂ ਦੀ ਜਾਂਚ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਵੱਡੀ ਖ਼ਬਰ
ਇਹ ਮਾਮਲਾ ਸਿਰਫ਼ ਵਕੀਲ ਲਖਵਿੰਦਰ ਸਿੰਘ ਹੀ ਨਹੀਂ, ਸਾਰਿਆਂ ਲਈ ਸੁਰੱਖਿਆ ਸੰਕਟ ਬਣਕੇ ਸਾਹਮਣੇ ਆ ਰਿਹਾ ਹੈ। ਪੁਲਸ ਵੱਲੋਂ ਅਸਵਾਸਨ ਦਿੱਤਾ ਗਿਆ ਹੈ ਕਿ ਜਲਦੀ ਹੀ ਹੋਰ ਦੋਸ਼ੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8