ਅੱਗ ਲੱਗਣ ਨਾਲ ਕਰਿਆਨੇ ਦੀ ਦੁਕਾਨ ਹੋਈ ਸੜ ਕੇ ਸੁਆਹ, 40 ਲੱਖ ਦਾ ਨੁਕਸਾਨ

08/08/2021 4:43:02 PM

ਵਲਟੋਹਾ (ਜ.ਬ, ਸੋਨੀਆ)- ਸਰਹੱਦੀ ਕਸਬਾ ਵਲਟੋਹਾ ਸਥਿਤ ਪੁਲਸ ਥਾਣੇ ਤੋਂ ਥੋੜ੍ਹੀ ਦੂਰ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾਂ ਮਿਲਦਿਆਂ ਤਰਨਤਾਰਨ ਤੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਇਸ ਅਗਜ਼ਨੀ ਦੀ ਘਟਨਾ ’ਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਜਲੰਧਰ: ਜਲੰਧਰ ’ਚ ਦਿਨ-ਦਿਹਾੜੇ ਲੁੱਟ, ਲਾਲ ਰਤਨ ਸਿਨੇਮਾ ਨੇੜੇ ਸ਼ਖ਼ਸ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਕੀਤੀ ਫਾਇਰਿੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੀਪ ਕਰਿਆਨਾ ਸਟੋਰ ਦੇ ਮਾਲਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਲੜਕਾ ਦੁਕਾਨ ਬੰਦ ਕਰ ਕੇ ਘਰ ਆ ਗਿਆ, ਜਦ ਕਿ ਅੱਜ ਸਵੇਰੇ ਤੜ੍ਹਕਸਾਰ 4 ਵਜੇ ਉਸ ਨੂੰ ਕਿਸੇ ਨੇ ਫੋਨ ਕਰ ਕੇ ਦੱਸਿਆ ਕਿ ਉਸ ਦੀ ਦੁਕਾਨ ’ਚੋਂ ਧੂੰਆਂ ਨਿਕਲ ਰਿਹਾ ਹੈ, ਜਦੋਂ ਉਸ ਨੇ ਦੁਕਾਨ ’ਤੇ ਆ ਕੇ ਵੇਖਿਆ ਤਾਂ ਦੁਕਾਨ ’ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ, ਜਿਸ ਦੀ ਜਾਣਕਾਰੀ ਉਨ੍ਹਾਂ ਤੁਰੰਤ ਪੁਲਸ ਥਾਣਾ ਵਲਟੋਹਾ ਨੂੰ ਦਿੱਤੀ ਤੇ ਪੁਲਸ ਨੇ ਉਸੇ ਸਮੇਂ ਤਰਨਤਾਰਨ ਤੇ ਅੰਮ੍ਰਿਤਸਰ ਦੀਆਂ ਫਾਇਰ ਬ੍ਰਿਗੇਡਜ਼ ਟੀਮਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਪ੍ਰਦੀਪ ਕੁਮਾਰ ਨੇ ਦੱਸਿਆ ਕਿ ਅਗਜ਼ਨੀ ਦੀ ਘਟਨਾ ਨਾਲ ਉਨ੍ਹਾਂ ਦਾ ਕਰੀਬ 35 ਤੋਂ 40 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਜਲੰਧਰ: ਸੁਖਮੀਤ ਡਿਪਟੀ ਕਤਲ ਦੇ ਮਾਮਲੇ 'ਚ ਹਰਿਆਣਾ ਦੇ ਖ਼ਤਰਨਾਕ ਗੈਂਗਸਟਰ ਕੌਸ਼ਲ ਨੇ ਖੋਲ੍ਹੇ ਵੱਡੇ ਰਾਜ਼, ਸੁਪਾਰੀ ਲੈਣ ਦੀ ਗੱਲ ਆਈ ਸਾਹਮਣੇ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News