20 ਲੱਖ ਦੀ ਫਿਰੌਤੀ ਨਾ ਦੇਣ ’ਤੇ ਦੁਕਾਨ ਮਾਲਕ ਉਪਰ ਕੀਤੀ ਫਾਇਰਿੰਗ
Monday, Dec 02, 2024 - 04:19 PM (IST)
ਤਰਨਤਾਰਨ (ਰਮਨ)-20 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਦੁਕਾਨ ਉਪਰ ਜਾਨ ਤੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ 3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਲਜਿੰਦਰ ਸਿੰਘ ਉਰਫ ਬਬਲੂ ਪੁੱਤਰ ਸੁਖਜਿੰਦਰ ਸਿੰਘ ਵਾਸੀ ਵਲਟੋਹਾ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਉਹ ਬਹਾਦਰ ਨਗਰ ਰੋਡ ਵਿਖੇ ਸੁਪਰੀਮ ਐਂਡ ਬਬਲੂ ਮੋਬਾਈਲ ਸੈਂਟਰ ਦੇ ਨਾਮ ਦੀ ਦੁਕਾਨ ਚਲਾਉਂਦਾ ਹੈ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਅੱਜ ਤੋਂ ਕਰੀਬ ਚਾਰ ਦਿਨ ਪਹਿਲਾਂ ਉਸਦੇ ਮੋਬਾਈਲ ਉਪਰ ਇਕ ਵਟਸਐਪ ਮੈਸੇਜ ਆਇਆ ਸੀ, ਜਿਸ ਵਿਚ ਉਸ ਪਾਸੋਂ 20 ਲੱਖ ਰੁਪਏ ਦੇਣ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਕਿ ਜੇ ਨਹੀਂ ਦਿੱਤੇ ਗਏ ਤਾਂ ਗੋਲੀਆਂ ਮਾਰ ਦਿੱਤੀਆਂ ਜਾਣਗੀਆਂ। ਉਸਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਦੇ ਚੱਲਦਿਆਂ ਬੀਤੇ ਕੱਲ 30 ਨਵੰਬਰ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਖੋਲ੍ਹ ਕੇ ਸਫਾਈ ਕਰ ਰਿਹਾ ਸੀ ਤਾਂ ਕਰੀਬ 7 ਵਜੇ ਸਵੇਰੇ ਇਕ ਸਵਿਫਟ ਕਾਰ ਚਿੱਟੇ ਰੰਗ ਦੀ ਵਲਟੋਹਾ ਵਾਲੀ ਸਾਈਡ ਤੋਂ ਆਈ ਅਤੇ ਉਸ ਦੀ ਦੁਕਾਨ ਅੱਗੇ ਖੜ੍ਹੀ ਹੋ ਗਈ, ਜਿਸ ਵਿਚੋਂ ਅਣਪਛਾਤੇ ਵਿਅਕਤੀ ਨੇ ਪਿਸਤੌਲ ਨਾਲ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤਾ ਗਿਆ, ਜੋ ਸਿੱਧਾ ਉਸਦੀ ਦੁਕਾਨ ਦੇ ਸ਼ੀਸ਼ੇ ਵਿਚ ਜਾ ਲੱਗਾ। ਇਸ ਤੋਂ ਬਾਅਦ ਕਾਰ ਸਵਾਰ ਕਰੀਬ ਤਿੰਨ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਵ੍ਹੀਲਚੇਅਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8