ਸ਼ਹਿਰ ਟ੍ਰੈਫਿਕ ‘ਆਊਟ ਆਫ ਕੰਟਰੋਲ’, ਫੁੱਟਪਾਥਾਂ ਤੇ ਬਾਜ਼ਾਰਾਂ ’ਚ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ
Saturday, Jan 11, 2025 - 03:14 PM (IST)
ਤਰਨਤਾਰਨ (ਰਮਨ)-ਤਰਨਤਾਰਨ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਜਾਰੀ ਹੈ। ਸਮੇਂ-ਸਮੇਂ ’ਤੇ ਟ੍ਰੈਫਿਕ ਪੁਲਸ ਵੱਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ ਜਾਂਦੀ ਹੈ ਪਰ ਟ੍ਰੈਫਿਕ ਮੁਲਾਜ਼ਮਾਂ ਦੇ ਜਾਣ ਤੋਂ ਬਾਅਦ ਦੁਕਾਨਦਾਰਾਂ ਵੱਲੋਂ ਸੜਕਾਂ ਅਤੇ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ੇ ਕਰ ਲਏ ਜਾਂਦੇ ਹਨ, ਜਿਸ ਕਾਰਨ ਟ੍ਰੈਫਿਕ ਸਮੱਸਿਆ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਵੱਡੀ ਪੱਧਰ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਆਪਣੇ ਸਾਮਾਨ ਨੂੰ ਆਪਣੀਆਂ ਦੁਕਾਨਾਂ ਤੋਂ ਕਾਫੀ ਅੱਗੇ ਵਧਾ ਕੇ ਰੱਖਿਆ ਹੋਇਆ ਹੈ, ਜਿਸ ਕਾਰਨ ਸਡ਼ਕਾਂ ਅਤੇ ਬਾਜ਼ਾਰਾਂ ਵਿਚ ਟ੍ਰੈਫਿਕ ਵੱਧ ਰਹੀ ਹੈ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਜਾਇਜ਼ ਕਬਜ਼ਿਆਂ ਕਾਰਨ ਸਡ਼ਕਾਂ ’ਤੇ ਵਾਹਨਾਂ ਦੇ ਜਾਮ ਲੱਗ ਰਹੇ ਹਨ, ਜੋ ਕਿ ਕਈ-ਕਈ ਚਿਰ ਲੱਗੇ ਰਹਿੰਦੇ ਹਨ, ਜਿਸ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ। ਟ੍ਰੈਫਿਕ ਪੁਲਸ ਨਵ-ਨਿਯੁਕਤ ਟ੍ਰੈਫਿਕ ਇੰਚਾਰਜ ਰਾਣੀ ਕੌਰ ਦੀ ਅਗਵਾਈ ਵਿਚ ਰੋਜ਼ਾਨਾ ਹੀ ਸ਼ਹਿਰ ਦੇ ਵੱਖ-ਵੱਖ ਵਿਚ ਜਾ ਕੇ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ, ਪ੍ਰੰਤੂ ਉਨ੍ਹਾਂ ਦੇ ਜਾਣ ਤੋਂ ਬਾਅਦ ਨਾਜਾਇਜ਼ ਕਬਜ਼ੇ ਦੁਕਾਨਦਾਰਾਂ ਵੱਲੋਂ ਉਸੇ ਤਰ੍ਹਾਂ ਕਰ ਲਏ ਜਾਂਦੇ ਹਨ, ਜਿਸ ਕਾਰਨ ਇਹ ਸਮੱਸਿਆ ਹੱਲ ਨਹੀਂ ਹੋ ਰਹੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਪ੍ਰੇਮ ਸਬੰਧਾਂ ਦੇ ਚੱਕਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ
ਟ੍ਰੈਫਿਕ ਇੰਚਾਰਜ ਰਾਣੀ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਦੁਕਾਨਦਾਰਾਂ ਨੂੰ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ੇ ਜਿੱਥੇ ਹਟਾਏ ਜਾ ਰਹੇ ਹਨ, ਉਥੇ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਨਾ ਕਰਨ ਦੀਆਂ ਹਦਾਇਤਾਂ ਵਾਰ-ਵਾਰ ਦਿੱਤੀਆਂ ਜਾ ਰਹੀਆਂ ਹਨ, ਪ੍ਰੰਤੂ ਉਹ ਟੱਸ ਤੋਂ ਮੱਸ ਨਹੀਂ ਹੋ ਰਹੇ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੁਲਸ ਦਾ ਸਹਿਯੋਗ ਕਰਨ ਅਤੇ ਫੁੱਟਪਾਥਾਂ ਅਤੇ ਬਾਜ਼ਾਰਾਂ ਵਿਚ ਆਪਣਾ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ੇ ਨਾ ਕਰਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਉਨ੍ਹਾਂ ਦੀ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਜਿਹਡ਼ੇ ਲੋਕ ਨਾਜਾਇਜ਼ ਕਬਜ਼ੇ ਕਰਨਗੇ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਜੁਰਮਾਨੇ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਮੇਟੀ ਦੀ ਬੋਲੀ ਪਿੱਛੇ ਮਾਰ 'ਤਾ ਬੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8