ਦੋ ਧਿਰਾਂ ’ਚ ਝਗੜੇ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ

Tuesday, Jul 16, 2024 - 03:11 PM (IST)

ਦੋ ਧਿਰਾਂ ’ਚ ਝਗੜੇ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ

ਬਟਾਲਾ (ਸਾਹਿਲ) : ਕਸਬਾ ਕਾਦੀਆਂ ਦੇ ਮੁਹੱਲਾ ਪ੍ਰੇਮ ਨਗਰ ਵਿਖੇ ਅੱਧੀ ਰਾਤ ਤੋਂ ਬਾਅਦ ਦੋ ਧਿਰਾਂ ’ਚ ਹੋਏ ਆਪਸੀ ਝਗੜੇ ਦੌਰਾਨ ਗੋਲੀ ਚੱਲਣ ਨਾਲ 2 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਮਹੱਲਾ ਪ੍ਰੇਮ ਨਗਰ ਕਾਦੀਆਂ ਵਿਖੇ ਐਤਵਾਰ ਦੇਰ ਰਾਤ ਡੇਢ ਵਜੇ ਦੇ ਲਗਭਗ 2 ਧਿਰਾਂ ਦੇ ਵਿਚ ਆਪਸੀ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਗੋਲੀ ਚੱਲਣ ਕਾਰਨ 2 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ’ਚ ਕੈਫਰਨ ਪੁੱਤਰ ਸ਼ਿੰਦਾ ਅਤੇ ਸੁਸ਼ੀਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਹੱਲਾ ਪ੍ਰੇਮ ਨਗਰ ਸ਼ਾਮਲ ਹਨ।

ਇਹ ਵੀ ਪੜ੍ਹੋ- ਗੁਆਂਢੀਆਂ ਦੇ ਘਰ ਖੇਡਣ ਗਈ 8 ਸਾਲਾ ਬੱਚੀ ਨਾਲ ਵਾਪਰਿਆ ਭਾਣਾ, ਮਿਲੀ ਦਰਦਨਾਕ ਮੌਤ

ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਉਕਤ ’ਚੋਂ ਇਕ ਦੀ ਹਾਲਤ ਗੰਭੀਰ ਹੁੰਦੀ ਦੇਖ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਹੈ। ਇਸ ਘਟਨਾ ਤੋਂ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਗੁਰਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ’ਚ ਜ਼ਖ਼ਮੀ ਸੁਸ਼ੀਲ ਕੁਮਾਰ ਬਟਾਲਾ ਦੇ ਸਿਵਲ ਹਸਪਤਾਲ ’ਚ ਅਤੇ ਦੂਸਰਾ ਵਿਅਕਤੀ ਕੈਫਰਨ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ- ਪੰਜਾਬ ਲਈ ਖ਼ਤਰੇ ਦੀ ਘੰਟੀ, ਹੈਰਾਨ ਕਰੇਗੀ ਇਹ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News