ਭੰਗੜਾ ਪਾਉਂਦਿਆਂ ਚੱਲੀ ਗੋਲੀ, ਇਕ ਗੰਭੀਰ ਜ਼ਖਮੀ, ਪੁਲਸ ਨੇ ਕੀਤਾ ਮਾਮਲਾ ਦਰਜ
Friday, Feb 06, 2026 - 11:13 AM (IST)
ਬਟਾਲਾ (ਸਾਹਿਲ)- ਨਜ਼ਦੀਕੀ ਪਿੰਡ ਬਾਲੇਵਾਲ ਵਿਖੇ ਭੰਗੜਾ ਪਾਉਂਦੇ ਸਮੇਂ ਗੋਲੀ ਚੱਲਣ ਨਾਲ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਏ.ਐੱਸ.ਆਈ ਪਤਰਸ ਮਸੀਹ ਜੋ ਕਿ ਮਾਮਲੇ ਦੇ ਤਫਤੀਸ਼ੀ ਅਫਸਰ ਹਨ, ਨੇ ਦੱਸਿਆ ਕਿ ਗੋਲੀ ਚੱਲਣ ਦੀ ਸੂਚਨਾ ਮਿਲਣ ’ਤੇ ਉਹ ਪੁਲਸ ਪਾਰਟੀ ਸਮੇਤ ਪਿੰਡ ਤਾਰਾਗੜ੍ਹ ਵਿਖੇ ਪਹੁੰਚੇ ਤਾਂ ਗੁਪਤਚਰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਸੰਤੋਖ ਕੁਮਾਰ ਉਰਫ ਬਾਊ ਪੁੱਤਰ ਸਵ. ਹਰਬੰਸ ਲਾਲ ਵਾਸੀ ਪੱਤੀ ਬਾਲੇਵਾਲ ਦੀ ਲੜਕੀ ਦਾ ਵਿਆਹ ਸੀ ਅਤੇ ਇਸ ਖੁਸ਼ੀ ਦੇ ਮੌਕੇ ’ਤੇ ਬੀਤੀ 3 ਫਰਵਰੀ ਦੀ ਰਾਤ 10 ਵਜੇ ਸਾਰਾ ਪਰਿਵਾਰ ਅਤੇ ਰਿਸ਼ਤੇਦਾਰ ਮਕਾਨ ਦੀ ਛੱਤ ’ਤੇ ਭੰਗੜਾ ਪਾ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਰਹੇਗੀ ਬੱਤੀ ਬੰਦ
ਇਸ ਦੌਰਾਨ ਅਚਾਨਕ ਸੰਤੋਖ ਕੁਮਾਰ ਉਰਫ ਬਾਊ ਨੇ ਆਪਣੀ ਡੱਬ ਵਿਚੋਂ ਰਿਵਾਲਵਰ ਕੱਢ ਕੇ ਹਵਾ ’ਚ ਲਹਿਰਾਉਣਾ ਸ਼ੁਰੂ ਕਰ ਦਿੱਤਾ ਅਤੇ ਫਿਰ ਗੋਲੀ ਚਲਾ ਦਿੱਤੀ, ਜੋ ਸੁਖਦੀਪ ਸਿੰਘ ਪੁੱਤਰ ਰਾਜਪਾਲ ਵਾਸੀ ਪੱਤੀਵਾਲ ਬਾਲੇਵਾਲ ਦੇ ਲੱਗੀ ਹੈ ਅਤੇ ਇਹ ਗੰਭੀਰ ਜ਼ਖਮੀ ਹਾਲਤ ਵਿਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ- ਪੰਜਾਬ ਕੇਸਰੀ ਦੇ ਹੱਕ 'ਚ ਆਏ ਕੁੰਵਰ ਵਿਜੇ ਪ੍ਰਤਾਪ, ਕਿਹਾ- 'ਸਰਕਾਰ ਨੇ ਸਾਰੇ ਮਹਿਕਮੇ ਇਕ ਕੰਮ ਲਗਾਏ'
ਏ.ਐੱਸ.ਆਈ ਪਤਰਸ ਮਸੀਹ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਕਿਲਾ ਲਾਲ ਸਿੰਘ ਵਿਖੇ ਸੰਤੋਖ ਕੁਮਾਰ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਮੁੱਢਲੀ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਫਿਲਹਾਲ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
