ਮਾਮੂਲੀ ਤਕਰਾਰ ’ਚ ਚੱਲੀ ਗੋਲੀ, ਕਾਂਗਰਸੀ ਸਰਪੰਚ ਤੇ ਪੁੱਤਰ ਨਾਮਜ਼ਦ

05/09/2023 12:41:27 PM

ਤਰਨਤਾਰਨ (ਰਮਨ)- ਵੀਡੀਓ ਬਣਾਉਣ ਦੇ ਚੱਕਰ ਤੋਂ ਬਾਅਦ ਇਕ ਧਿਰ ਵਲੋਂ ਜਿੱਥੇ ਪਿੰਡ ਦੇ ਕਾਂਗਰਸੀ ਸਰਪੰਚ ਦੀ ਪੱਗ ਉਤਾਰਦੇ ਹੋਏ ਮਾਰਕੁੱਟ ਕਰਦੇ ਹੋਏ ਕੱਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ, ਉੱਥੇ ਦੂਜੀ ਧਿਰ ਵਲੋਂ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਉਣ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਮਾਮਲੇ ਵਿਚ ਥਾਣਾ ਸਰਹਾਲੀ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਕਾਂਗਰਸੀ ਸਰਪੰਚ ਅਤੇ ਉਸ ਦੇ ਪੁੱਤਰ ਖਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਦੇ ਪ੍ਰਾਜੈਕਟ ਦਾ ਕੰਮ ਸ਼ੁਰੂ, ਮੌਜੂਦਾ ਪੀੜ੍ਹੀ ਦਾ ਸੁਫ਼ਨਾ ਪੂਰਾ ਹੋਣ ’ਚ ਦੇਰ

ਜ਼ਿਕਰਯੋਗ ਹੈ ਕਿ ਕਾਂਗਰਸੀ ਸਰਪੰਚ ਵੱਲੋਂ ਸਿਆਸੀ ਸ਼ਹਿ ’ਤੇ ਦਰਜ ਕੀਤੇ ਗਏ ਝੂਠੇ ਮੁਕੱਦਮੇ ਨੂੰ ਰੱਦ ਕਰਨ ਸਬੰਧੀ ਜਿੱਥੇ ਐੱਸ. ਐੱਸ. ਪੀ. ਤੋਂ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ, ਉਥੇ ਪੱਗ ਉਤਾਰਨ ਅਤੇ ਕੱਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਾਸੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਹੈ ਮਾਮਲਾ

ਮਨਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਥਾਣਾ ਸਰਹਾਲੀ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਨੂੰ ਜਦੋਂ ਪਤਾ ਲੱਗਾ ਕਿ ਪਿੰਡ ਦੇ ਧਰਮ ਸਿੰਘ ਕਬਾੜੀਏ ਦੀ ਦੁਕਾਨ ’ਤੇ ਕੁਝ ਵਿਅਕਤੀ ਚੋਰੀ ਕੀਤੇ ਡਲਿਵਰੀ ਵਾਲੇ ਪਾਈਪ ਵੇਚਣ ਆਏ ਹਨ ਤਾਂ ਉਹ ਆਪਣੇ ਭਰਾ ਬਲਜਿੰਦਰ ਸਿੰਘ ਨਾਲ ਮੌਕੇ ’ਤੇ ਪਹੁੰਚ ਗਿਆ। ਇਸ ਦੌਰਾਨ ਪਿੰਡ ਦਾ ਸਰਪੰਚ ਤਰਸੇਮ ਸਿੰਘ ਪੁੱਤਰ ਜਗੀਰ ਸਿੰਘ ਆਪਣੇ ਪੁੱਤਰ ਰਣਜੋਧ ਸਿੰਘ ਵੀ ਉਥੇ ਆ ਗਏ।

ਇਹ ਵੀ ਪੜ੍ਹੋ- ਲਾਪ੍ਰਵਾਹੀ ਦੀ ਹੱਦ! ਵੈਂਟੀਲੇਟਰ ਨਾ ਹੋਣ ਤੇ ਮਾਂ-ਪਿਓ ਨੂੰ ਦੇ ਦਿੱਤਾ ਐਂਬੂ ਬੈਗ, ਨਵਜਾਤ ਦੀ ਮੌਤ

ਜਦੋਂ ਉਹ ਗੱਲਬਾਤ ਕਰ ਰਹੇ ਸਨ ਤਾਂ ਰਣਜੋਧ ਸਿੰਘ ਵੱਲੋਂ ਮੋਬਾਇਲ ਦੀ ਮਦਦ ਨਾਲ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਗਈ, ਜਿਸ ਨੂੰ ਅਜਿਹਾ ਕਰਨ ਤੋਂ ਉਨ੍ਹਾਂ ਵੱਲੋ ਰੋਕਿਆ ਗਿਆ। ਇਸ ਦੌਰਾਨ ਦੁਕਾਨ ਉਪਰ ਮੌਜੂਦ ਪਾਈਪ ਵੇਚਣ ਆਏ ਦੋਵੇਂ ਚੋਰ ਮੌਕੇ ਤੋਂ ਖਿਸਕ ਗਏ। ਵੇਖਦੇ ਹੀ ਵੇਖਦੇ ਤਰਸੇਮ ਸਿੰਘ ਨੇ ਆਪਣੇ ਪੁੱਤਰ ਰਣਜੋਧ ਸਿੰਘ ਸਮੇਤ ਲਲਕਾਰਾ ਮਾਰਦੇ ਹੋਏ ਉਨ੍ਹਾਂ ਉੱਪਰ ਜਾਨੋਂ ਮਾਰਨ ਦੀ ਨੀਅਤ ਨਾਲ ਡਬ ’ਚੋਂ ਕੱਢੇ ਪਿਸਤੌਲ ਨਾਲ ਤਿੰਨ ਫਾਇਰ ਕਰ ਦਿੱਤੇ, ਜਿਨ੍ਹਾਂ ਵੱਲੋਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਪਿਉ-ਪੁੱਤਰ ਮੌਕੇ ਤੋਂ ਫ਼ਰਾਰ ਹੋ ਗਏ।

ਓਧਰ ਦੂਜੇ ਪਾਸੇ ਪਿੰਡ ਦੇ ਸਰਪੰਚ ਤਰਸੇਮ ਸਿੰਘ ਪੁੱਤਰ ਜਗੀਰ ਸਿੰਘ ਨੇ ਆਪਣੇ ਉਪਰ ਲਗਾਏ ਗਏ ਦੋਸ਼ਾਂ ਨੂੰ ਨਕਾਰਦੇ ਹੋਏ ਦੱਸਿਆ ਕਿ ਉਸ ਦੇ ਬੇਟੇ ਰਣਜੋਧ ਸਿੰਘ ਅਤੇ ਉਸ ਖਿਲਾਫ਼ ਪੁਲਸ ਵੱਲੋਂ ਸਿਆਸੀ ਸ਼ਹਿ ’ਤੇ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ। ਸਰਪੰਚ ਤਰਸੇਮ ਸਿੰਘ ਨੇ ਦੱਸਿਆ ਕਿ ਮਨਿੰਦਰ ਸਿੰਘ ਅਤੇ ਉਸ ਦੇ ਭਰਾ ਬਲਜਿੰਦਰ ਸਿੰਘ ਵੱਲੋਂ ਉਸ ਦੀ ਪੱਗ ਉਤਾਰਦੇ ਹੋਏ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪੇ ਧਿਆਨ 'ਚ ਰੱਖਣ ਇਹ ਗੱਲਾਂ, ਪੜ੍ਹਾਈ 'ਚ ਹਾਸਲ ਕਰਨਗੇ ਵੱਡਾ ਮੁਕਾਮ

ਕੀ ਕਹਿੰਦੇ ਹਨ ਪੁਲਸ ਅਧਿਕਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਅਧੀਨ ਆਉਂਦੀ ਪੁਲਸ ਚੌਕੀ ਨੌਸ਼ਹਿਰਾ ਪੰਨਿਆਂ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮੁੱਦਈ ਦੇ ਬਿਆਨਾਂ ਹੇਠ ਸਰਪੰਚ ਤਰਸੇਮ ਸਿੰਘ ਅਤੇ ਉਸਦੇ ਬੇਟੇ ਰਣਜੋਧ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan