ਅੰਮ੍ਰਿਤਸਰ ''ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਗੋਲੀ, ਘਟਨਾ CCTV ''ਚ ਕੈਦ

07/08/2022 8:25:36 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ 'ਚ ਆਏ ਦਿਨ ਹੀ ਗੋਲੀ ਚੱਲਣ ਦੀ ਵਾਰਦਾਤ ਆਮ ਹੁੰਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ 'ਚ ਵੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਤੇ ਗੋਲੀ ਵੀ ਚਲਾਈ ਗਈ। ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ। ਪੁਲਸ ਮੌਕੇ 'ਤੇ ਪਹੁੰਚੀ, ਜਿਸ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਦੀ ਮਦਦ ਨਾਲ ਦੋਵਾਂ ਆਰੋਪੀਆਂ 'ਤੇ ਮਾਮਲਾ ਦਰਜ ਕਰਨ ਦੀ ਗੱਲ ਕੀਤੀ ਜਾ ਰਹੀ ਹੈ।

ਪੁਲਸ ਅਧਿਕਾਰੀ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਅਤੇ ਉਹ ਮੌਕੇ 'ਤੇ ਪਹੁੰਚੇ। ਪਤਾ ਲੱਗਾ ਹੈ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਨ੍ਹਾਂ ਦੀ ਆਪਸ 'ਚ ਲੜਾਈ ਹੋਈ ਹੈ ਅਤੇ ਇਕ ਗੋਲੀ ਵੀ ਚੱਲੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਆਸ਼ੂ ਬਾਂਗੜ ਵਿਰੁੱਧ ਮਾਮਲਾ ਦਰਜ ਕਰਨ 'ਤੇ ਭੜਕੇ ਕਾਂਗਰਸੀ, ਥਾਣਾ ਸਿਟੀ ਮੋਗਾ ਮੂਹਰੇ ਲਾਇਆ ਧਰਨਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News