ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਕੇਸ ਦਰਜ

Tuesday, Jul 14, 2026 - 11:41 AM (IST)

ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਕੇਸ ਦਰਜ

ਤਰਨਤਾਰਨ (ਰਾਜੂ)- ਜ਼ਿਲਾ ਤਰਨਤਾਰਨ ਦੇ ਪਿੰਡ ਮਥਰੇਵਾਲ ਵਿਖੇ ਇਕ ਵਿਅਕਤੀ ਵੱਲੋਂ ਘਰ ’ਚ ਦਾਖ਼ਲ ਹੋ ਕੇ ਹਵਾਈ ਫਾਇਰ ਕਰਨ, ਗਾਲੀ-ਗਲੋਚ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਥਰੇਵਾਲ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਨ੍ਹਾਂ ਦੇ ਪਿੰਡ ਦਾ ਲਵਜੀਤ ਸਿੰਘ ਨਾਮਕ ਵਿਅਕਤੀ ਕੰਧ ਟੱਪ ਕੇ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋਇਆ, ਜਿਸ ਨੇ ਆਉਂਦਿਆਂ ਹੀ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਹਵਾਈ ਫਾਇਰ ਕੀਤਾ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

 ਉਕਤ ਵਿਅਕਤੀ ਨੇ ਰਸੋਈ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਫਿਰ ਪਿਸਤੌਲ ਨਾਲ ਇਕ ਹੋਰ ਫਾਇਰ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। ਇਸ ਸਬੰਧੀ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਲਵਜੀਤ ਸਿੰਘ ਵਾਸੀ ਮਥਰੇਵਾਲ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News