ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ ਗੋਲੀਆਂ

Friday, May 01, 2026 - 11:58 AM (IST)

ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ ਗੋਲੀਆਂ

ਤਰਨਤਾਰਨ(ਰਮਨ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਨਜ਼ਦੀਕ ਗੋਇੰਦਵਾਲ ਬਾਈਪਾਸ ਵਿਖੇ ਮੌਜੂਦ ਇਕ ਮਾਰਬਲ ਕਾਰੋਬਾਰੀ ਵੱਲੋਂ ਇਕ ਕਰੋੜ ਰੁਪਏ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਬੀਤੇ ਕੱਲ੍ਹ ਤਿੰਨ ਅਣਪਛਾਤੇ ਬਦਮਾਸ਼ਾਂ ਵੱਲੋਂ ਜਾਨ ਤੋਂ ਮਾਰਨ ਦੀ ਨੀਅਤ ਨਾਲ ਮਾਰਬਲ ਸਟੋਰ ਉਪਰ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੋਟਰਸਾਈਕਲ ਰਾਹੀਂ ਫਰਾਰ ਹੋਣ ’ਚ ਕਾਮਯਾਬ ਹੋ ਗਏ। ਜ਼ਿਕਰਯੋਗ ਹੈ ਕਿ ਪੀੜਤ ਵੱਲੋਂ ਫਿਰੌਤੀ ਦੀ ਮਿਲੀ ਧਮਕੀ ਸਬੰਧੀ 5 ਅਪ੍ਰੈਲ ਲਿਖਤੀ ਰੂਪ ਵਿਚ ਪੁਲਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਜਿੱਥੇ ਕੋਈ ਵੀ ਪਰਚਾ ਦਰਜ ਕੀਤਾ ਗਿਆ, ਉਥੇ ਹੀ ਸੁਰੱਖਿਆ ਤੱਕ ਮੁਹੱਈਆ ਕਰਵਾਉਣਾ ਥਾਣਾ ਸਦਰ ਦੇ ਮੁਖੀ ਨੇ ਮੁਨਾਸਿਬ ਨਹੀਂ ਸਮਝਿਆ।

ਇਹ ਵੀ ਪੜ੍ਹੋ- ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ

ਜਾਣਕਾਰੀ ਦਿੰਦੇ ਹੋਏ ਯਸ਼ਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਨਿਵਾਸੀ ਦੀਪ ਐਵਨਿਊ ਅੰਮ੍ਰਿਤਸਰ ਨੇ ਦੱਸਿਆ ਕਿ ਬੀਤੀ 5 ਅਪ੍ਰੈਲ ਨੂੰ ਗੈਂਗਸਟਰ ਡੋਨੀ ਬੱਲ ਵੱਲੋਂ ਫੋਨ ਕਾਲ ਕਰਦੇ ਹੋਏ ਇਕ ਕਰੋੜ ਰੁਪਏ ਦੀ ਫਿਰੌਤੀ ਦੇਣ ਸਬੰਧੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸ ਵੱਲੋਂ ਤੁਰੰਤ ਪੁਲਸ ਨੂੰ ਲਿਖਤੀ ਰੂਪ ਵਿਚ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਇਨਸਾਫ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ- ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ ਕਤਲ

ਯਸ਼ਪ੍ਰੀਤ ਦੇ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਜਦੋਂ ਉਹ ਆਪਣੇ ਰਾਜਸਥਾਨ ਮਾਰਬਲ ਜੋ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਪੰਡੋਰੀ ਗੋਲਾ ਹੱਦ ’ਚ ਮੌਜੂਦ ਹੈ, ਵਿਖੇ ਕਰੀਬ ਸ਼ਾਮ 7 ਵਜੇ ਮੋਟਰਸਾਈਕਲ ਉਪਰ ਸਵਾਰ ਹੋ ਕੇ ਤਿੰਨ ਵਿਅਕਤੀ ਆਏ, ਜਿਨ੍ਹਾਂ ਵੱਲੋਂ ਅੰਨ੍ਹੇਵਾਹ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਜਦੋਂ ਇਕ ਬਦਮਾਸ਼ ਗੋਲੀ ਚਲਾ ਰਿਹਾ ਸੀ ਤਾਂ ਉਸ ਦਾ ਦੂਸਰਾ ਸਾਥੀ ਮੌਕੇ ਦੀ ਵੀਡੀਓ ਬਣਾ ਰਿਹਾ ਸੀ ਜਦਕਿ ਤੀਸਰਾ ਮੋਟਰਸਾਈਕਲ ਉਪਰ ਤਿਆਰ ਬੈਠਾ ਸੀ। ਯਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ

ਇਸ ਫਾਇਰਿੰਗ ਦੌਰਾਨ ਉਸਨੇ ਅਤੇ ਕਰਮਚਾਰੀਆਂ ਨੇ ਆਪਣੀ ਜਾਨ ਮਾਰਬਲ ਪਿੱਛੇ ਲੁਕ ਕੇ ਬੜੀ ਮੁਸ਼ਕਿਲ ਨਾਲ ਬਚਾਈ। ਇਸ ਫਾਇਰਿੰਗ ਵਿਚ ਮਾਰਬਲ ਦੇ ਬਾਹਰ ਲੱਗਾ ਟਫਨ ਗਲਾਸ ਵੀ ਟੁੱਟ ਗਿਆ ਅਤੇ ਗੋਲੀਆਂ ਅੰਦਰ ਦਾਖਲ ਹੋ ਗਈਆਂ। ਯਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਦੇਣ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਮੌਕੇ ’ਤੇ ਆ ਕੇ ਜ਼ਮੀਨ ਉਪਰ ਡਿੱਗੇ ਖੋਲ ਅਤੇ ਸੀ.ਸੀ.ਟੀ.ਵੀ ਫੁਟੇਜ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੀੜਤ ਯਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਫਾਇਰਿੰਗ ਦੇ ਬਾਵਜੂਦ ਵੀਰਵਾਰ ਸ਼ਾਮ ਤੱਕ ਉਨ੍ਹਾਂ ਨੂੰ ਕੋਈ ਵੀ ਸੁਰੱਖਿਆ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਮੁਹੱਈਆ ਨਹੀਂ ਕਰਵਾਈ ਗਈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਸਤਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਨੂੰ ਸੁਰੱਖਿਆ ਵੀ ਦੇ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News