ਕਤਲ ਦੀ ਨੀਅਤ ਨਾਲ ਨੌਜਵਾਨ ’ਤੇ ਚਲਾਈਆਂ ਗੋਲੀਆਂ

Friday, Sep 04, 2026 - 11:06 AM (IST)

ਕਤਲ ਦੀ ਨੀਅਤ ਨਾਲ ਨੌਜਵਾਨ ’ਤੇ ਚਲਾਈਆਂ ਗੋਲੀਆਂ

ਅੰਮ੍ਰਿਤਸਰ (ਸੰਜੀਵ)- ਕਤਲ ਦੀ ਨੀਅਤ ਨਾਲ ਨੌਜਵਾਨ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਥਾਣਾ ਮੱਤੇਵਾਲ ਦੀ ਪੁਲਸ ਨੇ ਗੁਰਵਿੰਦਰ ਸਿੰਘ, ਹਰਮਨ ਸਿੰਘ, ਕਰਮ ਸਿੰਘ, ਗੁਰਜੀਤ ਕੌਰ ਅਤੇ ਹਰਜੋਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦੇ ਦੋਵੇਂ ਲੜਕੇ ਹਵੇਲੀ ਦੇ ਬਾਹਰ ਖੜ੍ਹੇ ਸਨ ਕਿ ਇੰਨੇ ਵਿਚ ਮੋਟਰਸਾਈਕਲ ’ਤੇ ਸਵਾਰ ਮੁਲਜ਼ਮ ਆਏ ਅਤੇ ਉਸ ਦੇ ਦੋਵਾਂ ਲੜਕਿਆਂ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ’ਤੇ ਗੋਲੀਆਂ ਚਲਾਉਣ ਲੱਗੇ। ਇਸ ਦੌਰਾਨ ਦੋ ਗੋਲੀਆਂ ਉਸ ਦੇ ਲੜਕੇ ਗੁਰਵਿੰਦਰ ਸਿੰਘ ਨੂੰ ਲੱਗੀਆਂ ਅਤੇ ਉਹ ਜ਼ਖ਼ਮੀ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ


author

Shivani Bassan

Content Editor

Related News