ਪਾਲਤੂ ਕਬੂਤਰਾਂ ਦੇ ਪੁਰਾਣੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ, ਤਿੰਨ ਗੰਭੀਰ ਜ਼ਖ਼ਮੀ
03/18/2023 11:51:23 AM

ਬਟਾਲਾ (ਗੁਰਪ੍ਰੀਤ ਸਿੰਘ)- ਬਟਾਲਾ 'ਚ ਲਗਾਤਾਰ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਬੀਤੀ ਦੇਰ ਰਾਤ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਮਾਲਵੇ ਦੀ ਕੋਠੀ ਵਿਖੇ ਪਾਲਤੂ ਕਬੂਤਰਾਂ ਦੇ ਪੁਰਾਣੇ ਵਿਵਾਦ ਨੂੰ ਲੈਕੇ ਦੋ ਧਿਰਾਂ ਦਰਮਿਆਨ ਝਗੜਾ ਹੋ ਗਿਆ। ਇਸ ਤੋਂ ਕੁਝ ਦੇਰ ਬਾਅਦ ਇਕ ਧਿਰ ਨੇ ਦੂਸਰੀ ਧਿਰ ਦੇ ਘਰ ਅੰਦਰ ਦਾਖ਼ਲ ਹੋ ਕੇ ਲੋਕਾਂ ਉੱਤੇ ਅਸਲੇ ਸਮੇਤ ਹਮਲਾ ਕਰ ਦਿੱਤਾ ਗਿਆ। ਇਸ ਹਮਲੇ 'ਚ ਚਲਾਈਆਂ ਗਈਆਂ 315 ਬੋਰ ਦੀਆਂ ਗੋਲੀਆਂ ਦੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਹੋਸਟਲ ਦੀ ਵਿਦਿਆਰਥਣ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ, ਕੀਤੀ ਜੀਵਨ ਲੀਲਾ ਸਮਾਪਤ
ਉੱਥੇ ਹੀ ਮੌਕੇ 'ਤੇ ਫੜੇ ਗਏ ਹਮਲਾਵਰਾਂ ਦੇ ਸਾਥੀ ਦਵਿੰਦਰ ਕੁਮਾਰ ਦਾ ਕਹਿਣਾ ਸੀ ਕਿ ਉਸ ਦੀ ਬਿਨਾਂ ਵਜ੍ਹਾ ਹੀ ਕੁਝ ਲੋਕਾਂ ਵੱਲੋਂ ਕੁੱਟ-ਮਾਰ ਕੀਤੀ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੇ ਕਿਹਾ ਕਿ ਉਸਨੂੰ ਝਗੜੇ ਬਾਰੇ ਕੋਈ ਜਾਣਕਾਰੀ ਵੀ ਨਹੀਂ ਸੀ ਅਤੇ ਕੁਝ ਨਾ ਹੀ ਪਤਾ ਸੀ ਕਿ ਉਸ 'ਤੇ ਹਮਲਾ ਕਿਸ ਨੇ ਕੀਤਾ ਹੈ ਅਤੇ ਕਿਉਂ ਗੋਲੀਆਂ ਚਲਾਈਆਂ ਗਈਆਂ ਸਨ।
ਇਹ ਵੀ ਪੜ੍ਹੋ- ਅਕਾਲੀ ਦਲ ਨੇ ਸ਼ੁਰੂ ਕੀਤਾ 'ਪੰਜਾਬ ਬਚਾਓ ਧਰਨਾ', ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ
ਦੂਜੇ ਪਾਸੇ ਬਟਾਲਾ ਪੁਲਸ ਦੇ ਅਧਿਕਾਰੀ ਏ.ਐੱਸ.ਆਈ ਅਸ਼ੋਕ ਕੁਮਾਰ ਦਾ ਕਹਿਣਾ ਸੀ ਕਿ ਲੜਾਈ ਦੀ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਇਸ ਝਗੜੇ 'ਚ ਇਕ ਧਿਰ ਦੇ ਦੋ ਲੋਕ ਅਤੇ ਦੂਸਰੀ ਧਿਰ ਦਾ ਇਕ ਨੌਜਵਾਨ ਵੀ ਜ਼ਖ਼ਮੀ ਹੋਇਆ ਹੈ। ਇਨ੍ਹਾਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਮਾਮਲੇ ਦੀ ਤਫਤੀਸ਼ ਕਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਪੜ੍ਹੋ- ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਹਜ਼ਾਰਾਂ ਏਕੜ ਕਣਕ ਦੀ ਫ਼ਸਲ ਜ਼ਮੀਨ ’ਤੇ ਵਿਛੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।