ਰੰਜਿਸ਼ਨ ਘਰ ’ਤੇ ਹਮਲਾ, ਅੰਨ੍ਹੇਵਾਹ ਚਲਾਈਆਂ ਗੋਲੀਆਂ, 2 ਜ਼ਖਮੀ

Tuesday, Nov 21, 2023 - 12:22 PM (IST)

ਰੰਜਿਸ਼ਨ ਘਰ ’ਤੇ ਹਮਲਾ, ਅੰਨ੍ਹੇਵਾਹ ਚਲਾਈਆਂ ਗੋਲੀਆਂ, 2 ਜ਼ਖਮੀ

ਤਰਨਤਾਰਨ (ਰਮਨ)- ਪਿੰਡ ’ਚ ਲੱਗੇ ਸਰਕਾਰੀ ਕੈਮਰਿਆਂ ਦੀ ਭੰਨਤੋੜ ਤੋਂ ਬਾਅਦ ਸ਼ੁਰੂ ਹੋਈ ਜਾਂਚ ਦੀ ਰੰਜਿਸ਼ ਨੂੰ ਲੈ ਕੇ ਘਰ ’ਤੇ ਸਿੱਧੀਆਂ ਗੋਲੀਆਂ ਚਲਾਉਂਦੇ ਹੋਏ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੌਰਾਨ 2 ਵਿਅਕਤੀ ਗੋਲੀ ਲੱਗਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਹੋ ਗਏ ਹਨ, ਜਿਨਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਹੋਏ ਹਮਲੇ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ 6 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਸ਼ਰੇਆਮ ਗੁੰਡਾਗਰਦੀ: ਨਾਬਾਲਗ ਭੈਣ ਨਾਲ ਛੇੜਖਾਨੀ ਦਾ ਵਿਰੋਧ ਕਰਨ ’ਤੇ ਤਿੰਨ ਭਰਾਵਾਂ 'ਤੇ ਕੀਤਾ ਹਮਲਾ

ਥਾਣਾ ਚੋਹਲਾ ਸਾਹਿਬ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਸਰਤਾਜਜੀਤ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਰੱਤੋਕੇ ਨੇ ਦੱਸਿਆ ਕਿ 18 ਨਵੰਬਰ ਦੀ ਸ਼ਾਮ ਨੂੰ ਉਸਦੇ ਮੋਬਾਇਲ ਉੱਪਰ ਦਰਸ਼ਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਰੱਤੋਕੇ ਨੇ ਫੋਨ ਕਰਦੇ ਹੋਏ ਗਾਲ ਮੰਦਾ ਕੀਤਾ ਅਤੇ ਪਿੰਡ ’ਚ ਚੌਧਰ ਕਰਨ ਸਬੰਧੀ ਸਬਕ ਸਿਖਾਉਣ ਦੀਆਂ ਧਮਕੀਆਂ ਦਿੱਤੀਆਂ। ਇਸ ਦੌਰਾਨ ਉਸਦੇ ਘਰ ਵਿਚ ਉਸਦੇ ਦੋਸਤ ਗੁਰ ਸਾਹਿਬ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਗੁਰਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵੀ ਮੌਜੂਦ ਸਨ। ਇਸ ਤੋਂ ਬਾਅਦ ਰਾਤ ਕਰੀਬ 9 ਵਜੇ ਅਮਰਜੀਤ ਸਿੰਘ ਪੁੱਤਰ ਸੁਖਵੰਤ ਸਿੰਘ, ਜੋਰਾਵਰ ਸਿੰਘ ਪੁੱਤਰ ਸਤਨਾਮ ਸਿੰਘ, ਹਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ, ਜੋਬਨਪ੍ਰੀਤ ਸਿੰਘ ਪੁੱਤਰ ਕਾਬਲ ਸਿੰਘ, ਦਰਸ਼ਨ ਸਿੰਘ ਪੁੱਤਰ ਮੁਖਤਿਆਰ ਸਿੰਘ, ਸੁਖਵੰਤ ਸਿੰਘ ਪੁੱਤਰ ਕਾਬਲ ਸਿੰਘ ਸਾਰੇ ਵਾਸੀ ਪਿੰਡ ਰੱਤੋਕੇ ਤੋਂ ਇਲਾਵਾ 4 ਅਣਪਛਾਤੇ ਵਿਅਕਤੀ ਜਿਨ੍ਹਾਂ ਕੋਲ ਤਲਵਾਰਾਂ ਅਤੇ ਰਿਵਾਲਵਰ ਮੌਜੂਦ ਸਨ, ਘਰ ਅੰਦਰ ਦਾਖ਼ਲ ਹੋ ਗਏ। ਵੇਖਦੇ ਹੀ ਵੇਖਦੇ ਉਨ੍ਹਾਂ ਵੱਲੋਂ ਉਸ ਉਪਰ ਤੇਜ਼ਧਾਰ ਤਲਵਾਰ ਨਾਲ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਉਸਨੇ ਕਮਰੇ ’ਚ ਲੁੱਕ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ- ਕਾਰ ’ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਮੁਲਾਜ਼ਮ, ਰੋਕਣ ਦਾ ਇਸ਼ਾਰਾ ਦਿੱਤਾ ਤਾਂ ਕਰ 'ਤਾ ਇਹ ਕਾਂਡ

ਇਸ ਦੌਰਾਨ ਮੁਲਜ਼ਮਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਈਰਿੰਗ ਦੌਰਾਨ ਉਸ ਦਾ ਦੋਸਤ ਗੁਰਸਾਹਿਬ ਸਿੰਘ ਪੁੱਤਰ ਹਰਭਜਨ ਸਿੰਘ ਜ਼ਖਮੀ ਹੋ ਕੇ ਡਿੱਗ ਪਿਆ। ਆਸ-ਪਾਸ ਦੇ ਲੋਕਾਂ ਵੱਲੋਂ ਰੌਲਾ ਪਾਉਣ ਦੌਰਾਨ ਉਕਤ ਸਾਰੇ ਮੁਲਜ਼ਮ ਮੌਕੇ ਤੋਂ ਆਪਣੀ ਕਾਰ ਅਤੇ ਮੋਟਰਸਾਈਕਲਾਂ ਰਾਹੀਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਸੁਖਵੰਤ ਸਿੰਘ ਪੁੱਤਰ ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News