ਮਾਮੂਲੀ ਰੰਜਿਸ਼ ਦੇ ਚੱਲਦਿਆਂ ਸਿੱਧੀਆਂ ਚਲਾਈਆਂ ਗੋਲੀਆਂ, 2 ਨਾਮਜ਼ਦ
Tuesday, Jul 30, 2024 - 12:02 PM (IST)

ਤਰਨਤਾਰਨ (ਰਮਨ)-ਮਾਮੂਲੀ ਰੰਜਿਸ਼ ਦੇ ਚੱਲਦਿਆਂ ਜਾਨੋ ਮਾਰਨ ਦੀ ਨੀਅਤ ਨਾਲ ਸਿੱਧੀਆਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਗਰੂਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭਾਈ ਲੱਧੂ ਨੇ ਥਾਣਾ ਸਦਰ ਪੱਟੀ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੇ ਕੱਲ੍ਹ ਸਵੇਰੇ 10 ਵਜੇ ਉਹ ਅਤੇ ਉਸਦਾ ਭਰਾ ਪੱਠਿਆਂ ਦੇ ਖੇਤ ਵਿਚ ਖੜ੍ਹੇ ਸਨ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਗੁਰਚੇਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਭਾਈ ਲੱਧੂ ਇਕ ਆਈ 20 ਗੱਡੀ ’ਤੇ ਆ ਕੇ ਸਾਡੀ ਮੋਟਰ ’ਤੇ ਖੜ੍ਹੇ ਹੋ ਗਏ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਇਸ ਦੌਰਾਨ ਹਰਪ੍ਰੀਤ ਸਿੰਘ ਨੇ 12 ਬੋਰ ਰਾਈਫਲ ਦਾ ਸਿੱਧਾ ਵਾਰ ਉਸ ਵੱਲ ਕੀਤਾ, ਉਹ ਥੱਲੇ ਬੈਠ ਗਿਆ ਅਤੇ ਇਨੇ ਨੂੰ ਗੁਰਚੇਤ ਸਿੰਘ ਨੇ ਹੱਥ ਵਿਚ ਫੜ੍ਹੀ 315 ਬੋਰ ਦਾ ਰਾਈਫਲ ਦਾ ਸਿੱਧਾ ਫਾਇਰ ਉਸ ਉਪਰ ਕੀਤਾ ਜੋ ਉਸਨੇ ਲੰਮੇ ਪੈ ਕੇ ਆਪਣਾ ਬਚਾਓ ਕੀਤਾ। ਗੋਲੀਆਂ ਦੀ ਆਵਾਜ਼ ਸੁਣ ਕੇ ਉਸ ਦਾ ਭਰਾ ਉਥੇ ਆ ਗਿਆ, ਜਿਸ ਨੂੰ ਵੇਖ ਕੇ ਉਹ ਕਹਿੰਦੇ ਦੋਵੇਂ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਜਗਰੂਪ ਸਿੰਘ ਨੇ ਦੱਸਿਆ ਕਿ ਸਾਡੇ ਚਾਚੇ ਨੇ ਉਕਤ ਦੋਵਾਂ ਦੋਸ਼ੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਸੀ, ਜਿਸ ਦੀ ਅਸੀਂ ਮਦਦ ਕੀਤੀ ਸੀ, ਇਸੇ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਉਪਰ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਏ. ਐੱਸ.ਆਈ ਬਲਜਿੰਦਰ ਸਿੰਘ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8