ਦੌਲੋ ਨੰਗਲ ’ਚ ਪੁਰਾਣੀ ਰੰਜਿਸ਼ ਕਾਰਨ ਚਲਾਈਆਂ ਗੋਲੀਆਂ

Monday, Aug 26, 2024 - 01:58 PM (IST)

ਦੌਲੋ ਨੰਗਲ ’ਚ ਪੁਰਾਣੀ ਰੰਜਿਸ਼ ਕਾਰਨ ਚਲਾਈਆਂ ਗੋਲੀਆਂ

ਬਾਬਾ ਬਕਾਲਾ ਸਾਹਿਬ (ਅਠੌਲਾ)-ਪਿੰਡ ਦੌਲੋ ਨੰਗਲ ਵਿਖੇ ਪੁਰਾਣੀ ਰੰਜਿਸ਼ ਕਾਰਨ ਇਕ ਘਰ ’ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਉੱਪ ਪੁਲਸ ਕਪਤਾਨ ਬਾਬਾ ਬਕਾਲਾ ਸਾਹਿਬ ਸਵਿੰਦਰਪਾਲ ਸਿੰਘ ਨੂੰ ਦਿੱਤੀ ਲਿਖਤੀ ਦਰਖਾਸਤ ’ਚ ਮਨਿੰਦਰ ਸਿੰਘ ਪੁੱਤਰ ਕੁੰਦਨ ਸਿੰਘ ਸਵਰਗੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10.30 ਵਜੇ ਪਿੰਡ ਦੇ ਹੀ ਵਸਨੀਕਾਂ ਰੁਲਦਾ ਸਿੰਘ, ਅੰਮ੍ਰਿਤਪਾਲ ਸਿੰਘ ਨੇ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਸਾਡੇ ਘਰ ’ਤੇ ਕਰੀਬ 4 ਗੋਲੀਆਂ ਚਲਾ ਕੇ ਸਾਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ-  SGPC ਦੀ ਸ਼ਿਕਾਇਤ ਮਗਰੋਂ ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਨਾਜਾਇਜ਼ ਹੋਟਲਾਂ 'ਤੇ ਵੱਡੀ ਕਾਰਵਾਈ

ਇਨ੍ਹਾਂ ਵਿਅਕਤੀਆਂ ਨੇ ਪਹਿਲਾਂ ਆ ਕੇ ਸਾਡੇ ਘਰ ਦਾ ਦਰਵਾਜ਼ਾ ਖੜਕਾਇਆ ਤੇ ਫਿਰ ਅੰਧਾਧੁੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੇਟ ’ਤੇ ਵੱਜੀਆਂ ਗੋਲੀਆਂ ਦੇ ਖੋਲ ਵੀ ਮੌਜੂਦ ਹਨ। ਇਹ ਵਿਅਕਤੀ ਪਹਿਲਾਂ ਵੀ ਸਾਡੇ ਘਰ ’ਤੇ ਦੋ ਵਾਰ ਹਮਲਾ ਕਰ ਚੁੱਕੇ ਹਨ। ਇਸ ਲਈ ਸਾਡੀ ਉੱਚ ਪੁਲਸ ਅਧਿਕਾਰੀਆਂ ਪਾਸੋਂ ਮੰਗ ਹੈ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਬਣਦਾ ਇਨਸਾਫ ਦਿਵਾਇਆ ਜਾਵੇ। ਇਸ ਸਬੰਧੀ ਹਰਪਾਲ ਸਿੰਘ ਐੱਸ. ਐੱਚ. ਓ. ਬਿਆਸ ਨੇ ਦੱਸਿਆ ਕਿ ਉਕਤ ਮਾਮਲਾ ਆਪਸੀ ਰੰਜਿਸ਼ ਦਾ ਹੈ ਅਤੇ ਪੁਲਸ ਵੱਲੋਂ ਬਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ, ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News