ਦੋ ਧਿਰਾਂ ’ਚ ਹੋਏ ਝਗੜੇ ਦੌਰਾਨ ਚੱਲੀ ਗੋਲੀ, ਵਿਅਕਤੀ ਜ਼ਖ਼ਮੀ

Monday, Dec 04, 2023 - 01:25 PM (IST)

ਦੋ ਧਿਰਾਂ ’ਚ ਹੋਏ ਝਗੜੇ ਦੌਰਾਨ ਚੱਲੀ ਗੋਲੀ, ਵਿਅਕਤੀ ਜ਼ਖ਼ਮੀ

ਬਟਾਲਾ (ਬੇਰੀ, ਸਾਹਿਲ, ਵਿਪਨ) : ਬੀਤੀ ਦੇਰ ਰਾਤ ਗਾਂਧੀ ਕੈਂਪ ’ਚ ਦੋ ਧਿਰਾਂ ਵੱਲੋਂ ਆਪਸ ’ਚ ਝਗੜਾ ਕਰਦੇ ਹੋਏ ਇਕ ਗੁਆਂਢੀ ਦੇ ਘਰ ਵਿਚ ਦਾਖ਼ਲ ਹੋ ਕੇ ਜਿਥੇ ਸਾਮਾਨ ਦੀ ਭੰਨਤੋੜ ਕੀਤੀ, ਉੱਥੇ ਹੀ ਇਕ ਧਿਰ ਵਲੋਂ ਗੋਲੀ ਵੀ ਚਲਾ ਦਿੱਤੀ ਗਈ, ਜਿਸ ਕਾਰਨ ਇਕ ਵਿਅਕਤੀ ਜ਼ਖਮੀ ਹੋ ਗਿਆ। ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਅਸ਼ੋਕ ਕੁਮਾਰ ਵਾਸੀ ਗਾਂਧੀ ਕੈਂਪ ਬਟਾਲਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਦੇ ਘਰ ਦੇ ਬਾਹਰ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਰਿਹਾ ਸੀ, ਜਿਸ ਤੋਂ ਬਾਅਦ ਇਕ ਧਿਰ ਦਾ ਨੌਜਵਾਨ ਉਸ ਦੇ ਘਰ ਵਿਚ ਦਾਖ਼ਲ ਹੋ ਗਿਆ, ਜਦਕਿ ਦੂਜੀ ਧਿਰ ਦੇ ਵਿਅਕਤੀਆਂ ਨੇ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਘਰ ਵਿਚ ਪਏ ਸਾਮਾਨ ਦੀ ਭੰਨਤੋੜ ਕੀਤੀ ਅਤੇ ਗੋਲੀ ਵੀ ਚਲਾਈ, ਜੋ ਉਸ ਦੀ ਲੱਤ ’ਚ ਜਾ ਲੱਗੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਸੁਖਰਾਜ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਸੁਖਰਾਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਅਸ਼ੋਕ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ 3 ਪਛਾਤੇ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਦੋ ਵਿਅਕਤੀ ਚੜ੍ਹੇ ਪੁਲਸ ਦੇ ਹੱਥੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News