ਪੁਲਸ ਚੌਕੀ ਨੇੜੇ ਦੋ ਧਿਰਾਂ ’ਚ ਹੋਈ ਤਕਰਾਰ ਦੌਰਾਨ ਚੱਲੀ ਗੋਲੀ, ਰਾਹਗੀਰ ਜ਼ਖਮੀ

Friday, Apr 24, 2026 - 11:47 AM (IST)

ਪੁਲਸ ਚੌਕੀ ਨੇੜੇ ਦੋ ਧਿਰਾਂ ’ਚ ਹੋਈ ਤਕਰਾਰ ਦੌਰਾਨ ਚੱਲੀ ਗੋਲੀ, ਰਾਹਗੀਰ ਜ਼ਖਮੀ

ਤਰਨਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਂਕੀ ਟਾਊਨ ਦੇ ਨਜ਼ਦੀਕ 2 ਧਿਰਾਂ ’ਚ ਹੋ ਰਹੀ ਲੜਾਈ ਦੌਰਾਨ ਚੱਲੀ ਗੋਲੀ ’ਚ ਇਕ ਰਾਹਗੀਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। ਓਧਰ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਮਿਲੀ ਜਾਣਕਾਰੀ ਦੇ ਅਨੁਸਾਰ ਪੁਲਸ ਚੌਕੀ ਟਾਊਨ ਦੇ ਨਜ਼ਦੀਕ ਮੁਹੱਲੇ ’ਚ ਵੀਰਵਾਰ ਸ਼ਾਮ ਸਮੇਂ ਦੋ ਧਿਰਾਂ ’ਚ ਤਕਰਾਰ ਹੋਣ ਉਪਰੰਤ ਲੜਾਈ ਝਗੜਾ ਸ਼ੁਰੂ ਹੋ ਗਿਆ। ਇਸ ਦੌਰਾਨ ਇਕ ਧਿਰ ਵੱਲੋਂ ਅਚਾਨਕ ਗੋਲੀ ਚਲਾ ਦਿੱਤੀ ਗਈ, ਜੋ ਰਸਤੇ ਤੋਂ ਲੰਘ ਰਹੇ ਰਸ਼ਪਾਲ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਮੁਹੱਲਾ ਟਾਊਨ ਤਰਨਤਾਰਨ ਦੀ ਖੱਬੀ ਲੱਤ ਉਪਰ ਜਾ ਲੱਗੀ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਵਾਰਦਾਤ ਤੋਂ ਬਾਅਦ ਦੋਵੇਂ ਧਿਰਾਂ ਦੇ ਕਰੀਬ ਇਕ ਦਰਜਨ ਤੋਂ ਵੱਧ ਲੋਕ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਏ। ਇਸ ਫਾਇਰਿੰਗ ਤੋਂ ਬਾਅਦ ਇਲਾਕੇ ’ਚ ਕਾਫੀ ਜ਼ਿਆਦਾ ਸਹਿਮ ਭਰਿਆ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਕਾਫੀ ਸਮਾਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧ ’ਚ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ ਜਾਸੂਸ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News