ਵਿੱਦਿਅਕ ਸੰਸਥਾ ਦੇ ਬਾਹਰ 2 ਧਿਰਾਂ ’ਚ ਝੱਲੀਆਂ ਗੋਲੀਆਂ
Saturday, Oct 28, 2023 - 11:09 AM (IST)
ਤਰਨਤਾਰਨ (ਰਮਨ ਚਾਵਲਾ)- ਕਸਬਾ ਖਡੂਰ ਸਾਹਿਬ ਦੀ ਇਕ ਵਿੱਦਿਅਕ ਸੰਸਥਾ ਦੇ ਬਾਹਰ ਵਿਦਿਆਰਥੀਆਂ ਦੇ ਦੋ ਧਿਰਾਂ ਵਿਚ ਮਮੂਲੀ ਤਕਰਾਰ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਜਾਂਚ ਥਾਣਾ ਗੋਇੰਦਵਾਲ ਦੀ ਪੁਲਸ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ, 6 ਕਰੋੜ ਤੋਂ ਵਧੇਰੇ ਦੀ ਜਾਇਦਾਦ ਫਰੀਜ਼
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਸਬਾ ਖਡੂਰ ਸਾਹਿਬ ਵਿਖੇ ਮੌਜੂਦ ਇਕ ਵਿੱਦਿਅਕ ਸੰਸਥਾ ਦੇ ਵਿਦਿਆਰਥੀਆਂ ਵਲੋਂ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਕੁਝ ਵਿਦਿਆਰਥੀਆਂ ਵਲੋਂ ਆਪਣੇ ਹੋਰ ਬਾਹਰੀ ਸਾਥੀਆਂ ਨੂੰ ਖੁੱਲੀ ਜਗ੍ਹਾ 'ਤੇ ਸੜਕ ਕਿਨਾਰੇ ਬੁਲਾ ਲਿਆ ਗਿਆ। ਵੇਖਦੇ ਹੀ ਵੇਖਦੇ ਇਕ ਧਿਰ ਵਲੋਂ ਗੋਲੀ ਚਲਾਈ ਗਈ, ਜਿਸ ਤੋਂ ਬਾਅਦ ਦੂਸਰੇ ਧਿਰ ਵਲੋਂ ਵੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵੱਡੀ ਵਾਰਦਾਤ, 17 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ
ਇਸ ਹੋਈ ਫਾਈਰਿੰਗ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ। ਭਾਵੇਂ ਕਿ ਇਸ ਘਟਨਾ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਮੌਕੇ ’ਤੇ ਪੁੱਜ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਹੋਈ ਫਾਈਰਿੰਗ ਦੌਰਾਨ ਪੁਲਸ ਵਲੋਂ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸਾ ਜਹਾਨੋਂ ਰੁਖ਼ਸਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8