ਜਾਨੋਂ ਮਾਰਨ ਦੀ ਨੀਅਤ ਨਾਲ ਘਰ ਅੰਦਰ ਚਲਾਈਆਂ ਗੋਲੀਆਂ, ਵਿਅਕਤੀ ਗੰਭੀਰ ਜ਼ਖ਼ਮੀ

Saturday, Aug 26, 2023 - 11:45 AM (IST)

ਜਾਨੋਂ ਮਾਰਨ ਦੀ ਨੀਅਤ ਨਾਲ ਘਰ ਅੰਦਰ ਚਲਾਈਆਂ ਗੋਲੀਆਂ, ਵਿਅਕਤੀ ਗੰਭੀਰ ਜ਼ਖ਼ਮੀ

ਤਰਨਤਾਰਨ (ਰਮਨ)- ਘਰ ਦੇ ਬਾਹਰ ਮੌਜੂਦ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੌਰਾਨ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਜ਼ਖ਼ਮੀ ਹਾਲਤ ਵਿਚ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜਦਕਿ ਥਾਣਾ ਸਦਰ ਪੱਟੀ ਦੀ ਪੁਲਸ ਨੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਗੈਂਗਸਟਰ ਲਖਵੀਰ ਲੰਡਾ ਖ਼ਿਲਾਫ਼ NIA ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜ਼ਮੀਨ

ਬਗੀਚਾ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਭੰਗਾਲਾ ਨੇ ਥਾਣਾ ਪੱਟੀ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੀ 23 ਅਗਸਤ ਦੀ ਸ਼ਾਮ ਕਰੀਬ 8:00 ਵਜੇ ਜਦੋਂ ਉਹ ਆਪਣੇ ਘਰ ਅੰਦਰ ਪਤਨੀ ਪ੍ਰਕਾਸ਼ ਕੌਰ ਸਮੇਤ ਰੋਟੀ ਪਾਣੀ ਕਰ ਰਹੇ ਸਨ ਤਾਂ ਅਚਾਨਕ ਉਸਦੇ ਘਰ ਬਾਹਰ ਗੇਟ ਅੱਗੇ ਕਿਸੇ ਗੱਡੀ ਦਾ ਹਾਰਨ ਵੱਜਿਆ। ਜਦੋਂ ਉਹ ਆਪਣੇ ਘਰ ਦੇ ਗੇਟ ਮੂਹਰੇ ਪੁੱਜਾ ਤਾਂ ਦਰਵਾਜ਼ੇ ਵਿਚੋਂ 12 ਬੋਰ ਰਾਈਫਲ ਦੀ ਬੈਰਲ ਬੂਹੇ ਦੀ ਝੀਤ ਵਿਚੋਂ ਅੰਦਰ ਆਈ। ਇਸ ਦੌਰਾਨ ਹਮਲਾਵਰ ਵਿਅਕਤੀ ਵਲੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਤਹਿਤ ਇਕ ਗੋਲੀ ਉਸਦੀ ਲੱਤ ’ਚ ਵੱਜ ਗਈ ਅਤੇ ਉਹ ਜ਼ਖ਼ਮੀ ਹੋ ਗਿਆ। ਬਗੀਚਾ ਸਿੰਘ ਨੇ ਦੱਸਿਆ ਕਿ ਬੜੀ ਮੁਸ਼ਕਿਲ ਨਾਲ ਉਸ ਵਲੋਂ ਆਪਣੀ ਜਾਨ ਬਚਾਈ ਗਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਬਗੀਚਾ ਸਿੰਘ ਦੇ ਬਿਆਨਾਂ ਹੇਠ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੁਲਸ ਨਾਲ ਖਹਿਬੜ ਪਏ ਬੁਲੇਟ ਸਵਾਰ ਨੌਜਵਾਨ, ਜੰਮ ਕੇ ਹੋਇਆ ਹੰਗਾਮਾ, ਤੋੜ ਦਿੱਤਾ ਮੋਬਾਇਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News