ਸੁਨਿਆਰੇ ''ਤੇ ਹਮਲੇ ਦਾ ਮਾਮਲਾ: ਫਿਰੌਤੀ ਨਾ ਦੇਣ ''ਤੇ ਚਲਾਈਆਂ ਗੋਲੀਆਂ, ਗੈਂਗਸਟਰਾਂ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ

Saturday, Mar 16, 2024 - 06:40 PM (IST)

ਸੁਨਿਆਰੇ ''ਤੇ ਹਮਲੇ ਦਾ ਮਾਮਲਾ: ਫਿਰੌਤੀ ਨਾ ਦੇਣ ''ਤੇ ਚਲਾਈਆਂ ਗੋਲੀਆਂ, ਗੈਂਗਸਟਰਾਂ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ

ਤਰਨਤਾਰਨ (ਰਮਨ ਚਾਵਲਾ)- ਨਜ਼ਦੀਕੀ ਪਿੰਡ ਪੰਡੋਰੀ ਗੋਲਾ ਵਿਖੇ ਬੀਤੇ ਦਿਨ ਇਕ ਸੁਨਿਆਰੇ ਦੀ ਦੁਕਾਨ 'ਤੇ ਜਾਨੋ ਮਾਰਨ ਦੀ ਨੀਅਤ ਨਾਲ ਦੋ ਅਣਪਛਾਤੇ ਵਿਅਕਤੀਆਂ ਨੇ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਨੂੰ ਲੈ ਕੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਸਨ। ਵਾਰਦਾਤ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਦੋ ਗੈਂਗਸਟਰਾਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਸੀ. ਸੀ. ਟੀ. ਵੀ. ਦੀ ਫੁਟੇਜ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਤੁਰਕੀ ਨੇੜੇ ਵਾਪਰਿਆ ਵੱਡਾ ਹਾਦਸਾ, ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਬੇੜੀ ਡੁੱਬੀ, 20 ਲੋਕਾਂ ਦੀ ਮੌਤ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੰਡੋਰੀ ਗੋਲਾ ਵਿਖੇ ਜਸਬੀਰ ਸਿੰਘ ਪੁੱਤਰ ਅਮਰਜੀਤ ਸਿੰਘ ਨਿਵਾਸੀ ਸੱਚਖੰਡ ਰੋਡ ਤਰਨਤਾਰਨ ਜੋ ਸੋਨੂ ਜ਼ਿਊਲਰ ਦੇ ਨਾਮ ਉੱਪਰ ਆਪਣੀ ਦੁਕਾਨ ਚਲਾ ਰਿਹਾ ਸੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਜਦੋਂ ਬੀਤੇ ਕੱਲ੍ਹ ਜਦੋਂ ਉਹ ਆਪਣੀ ਦੁਕਾਨ ਉੱਪਰ ਮੌਜੂਦ ਸੀ ਤਾਂ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ ਆਉਂਦੇ ਹਨ ਅਤੇ ਦੁਕਾਨ ਦੇ ਬਾਹਰ ਖੜ੍ਹੇ ਹੋ ਸਿੱਧੀਆਂ ਗੋਲੀਆਂ ਚਲਾਈਆਂ। ਹਮਲਾਵਰ ਬੜੇ ਆਰਾਮ ਨਾਲ ਕਰੀਬ 4-5 ਫਾਇਰ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਗੁਜਰਾਤ ਪਹੁੰਚੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਕਿਹਾ- 'ਲੋਕਤੰਤਰ ਨੂੰ ਬਚਾਉਣ ਲਈ ਤੁਹਾਡੇ ਕੋਲ ਆਏ ਹਾਂ'

ਜਸਬੀਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੇ ਸਮੇਂ ਦੌਰਾਨ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਗੈਂਗਸਟਰ ਸੱਤਾ ਨਿਵਾਸੀ ਨੌਸ਼ਹਿਰਾ ਪੰਨੂਆਂ ਅਤੇ ਜੈਸਲ ਨਿਵਾਸੀ ਪਿੰਡ ਚੰਬਲ ਵੱਲੋਂ 10 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਬਾਬਤ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਪਰ ਫਿਰੌਤੀ ਨਾ ਦੇਣ ਦੇ ਚੱਲਦਿਆਂ ਉਸ 'ਤੇ ਜਾਨੋ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਗਿਆ। ਉਸਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਕੁਝ ਸਮਾਂ ਬਾਅਦ ਉਕਤ ਗੈਂਗਸਟਰਾਂ ਵੱਲੋਂ ਮੁੜ ਤੋਂ ਵੱਟਸਐਪ ਰਾਹੀਂ ਧਮਕੀ ਭਰਿਆ ਦੁਬਾਰਾ ਮੈਸੇਜ ਵੀ ਭੇਜਿਆ ਗਿਆ। ਜ਼ਿਕਰਯੋਗ ਹੈ ਕਿ ਦੋਵੇਂ ਗੈਂਗਸਟਰ ਥਾਣਾ ਸਰਹਾਲੀ ਵਿਖੇ ਹੋਏ ਆਰ.ਪੀ.ਜੀ ਰੌਕਟ ਹਮਲੇ ਤੋਂ ਇਲਾਵਾ ਹੋਰ ਵੱਖ-ਵੱਖ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਵਿਚ ਪੁਲਸ ਨੂੰ ਲੌੜੀਂਦੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ ਦੇ ਬਿਆਨਾਂ ਹੇਠ ਗੈਂਗਸਟਰ ਸੱਤਾ ਨਿਵਾਸੀ ਨੌਸ਼ਹਿਰਾ ਪੰਨੂਆਂ ਅਤੇ ਜੈਸਲ ਨਿਵਾਸੀ ਪਿੰਡ ਚੰਬਲ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮਾਮੂਲੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News